ਯੋਗੀ ਨੇ ਲੋਕਾਂ ਨੂੰ ਕੀਤੀ ਅਪੀਲ-ਜਦੋਂ ਵੀ ਕਿਸਾਨ ਭਰਾਵਾਂ ਨੂੰ ਮਿਲੋ 'ਰਾਮ-ਰਾਮ' ਨਾਲ ਸੰਬੋਧਨ ਕਰਨਾ
ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਬਣਾਏ ਕਾਨੂੰਨ ਨੂੰ ਵੀ ਕਿਸਾਨਾਂ ਲਈ ਫਾਇਦੇਮੰਦ ਦੱਸਿਆ।
ਮੇਰਟ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਇਸ ਵਿਚਕਾਰ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮੇਰਟ ਵਿੱਚ ਸੰਬੋਧਨ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਲੋਕਾਂ ਨੂੰ ਕਿਹਾ ਹੈ " ਉਹ ਜਦੋਂ ਵੀ ਕਿਸਾਨ ਭਰਾਵਾਂ ਨੂੰ ਮਿਲਣ ਤਾਂ ਉਨ੍ਹਾਂ ਨੂੰ ‘ਰਾਮ-ਰਾਮ’ ਨਾਲ ਸੰਬੋਧਨ ਕਰਨ"।
CM ਯੋਗੀ ਨੇ ਇਹ ਗੱਲ ਅਜਿਹੇ ਸਮੇਂ ਕਹੀ ਹੈ ਜਦੋਂ ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨ ਦੇ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਕਿਸਾਨ ਆਗੂ ਭੁੱਖ ਹੜਤਾਲ 'ਤੇ ਵੀ ਬੈਠੇ ਹਨ। ਕਿਸਾਨਾਂ ਨੂੰ ਦਿੱਲੀ 'ਚ ਪ੍ਰਦਰਸ਼ਨ ਕਰਦੇ ਹੋਏ ਅੱਜ 19ਵਾਂ ਦਿਨ ਹੈ। ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਮੋਦੀ ਸਰਕਾਰ ਵੱਲੋਂ ਬਣਾਏ ਕਾਨੂੰਨ ਨੂੰ ਵੀ ਕਿਸਾਨਾਂ ਲਈ ਫਾਇਦੇਮੰਦ ਦੱਸਿਆ।