ਪ੍ਰਦਰਸ਼ਨਕਾਰੀਆਂ ਕਿਸਾਨਾਂ ਨੂੰ ਦੇਸ਼ ਵਿਰੋਧੀ ਦੱਸਣ ਵਾਲਿਆਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦੈ: ਰਾਘਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਚੱਢਾ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿਣ ਵਾਲਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਦੇਸ਼ ਵਿਰੋਧੀ ਹੋ

Raghav Chadha

ਨਵੀਂ ਦਿੱਲੀ : ‘ਆਪ’ ਦੇ ਨੇਤਾ ਅਤੇ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਜੋ ਵੀ ਦੇਸ਼ ਵਿਰੋਧੀ ਕਹਿ ਰਹੇ ਹਨ, ਉਹ ਖ਼ੁਦ ਦੇਸ਼ ਵਿਰੁਧ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਕਿਹਾ ਕਿ ਕੁਝ ਲੋਕ ਅੰਨਾਦਾਤਾ ਕਿਸਾਨਾਂ ਨੂੰ ‘ਦੇਸ਼ ਵਿਰੋਧੀ’ ਕਹਿ ਰਹੇ ਹਨ। ਚੱਢਾ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਦੇਸ਼ ਵਿਰੋਧੀ ਕਹਿਣ ਵਾਲਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਦੇਸ਼ ਵਿਰੋਧੀ ਹੋ ਅਤੇ ਤੁਹਾਨੂੰ ਪਾਕਿਸਤਾਨ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਭਾਰਤ ਵਿਚ ਕੋਈ ਸਥਾਨ ਨਹੀਂ ਹੈ।

Related Stories