ਅਸੀਂ ਗੱਲਬਾਤ ਦੀ ਅਗਲੀ ਤਰੀਕ ਤੈਅ ਕਰਨ ਲਈ ਕਿਸਾਨਾਂ ਨਾਲ ਸੰਪਰਕ ਵਿੱਚ ਹਾਂ: ਖੇਤੀਬਾੜੀ ਮੰਤਰੀ
ਤੋਮਰ ਨੇ ਕਿਹਾ,“ਮੁਲਾਕਾਤ ਨਿਸ਼ਚਤ ਤੌਰ ‘ਤੇ ਹੋਵੇਗੀ
Agriculture Minister
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਦੀ ਅਗਲੀ ਤਰੀਕ ਤੈਅ ਕਰਨ ਲਈ ਉਨ੍ਹਾਂ ਦੇ ਸੰਪਰਕ ਵਿੱਚ ਹੈ। ਮਹੱਤਵਪੂਰਨ ਹੈ ਕਿ ਕਿਸਾਨ ਯੂਨੀਅਨਾਂ ਨੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਆਪਣਾ ਅੰਦੋਲਨ ਤੇਜ਼ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ ਸੋਮਵਾਰ ਨੂੰ ਇੱਕ ਦਿਨ ਦੀ ਭੁੱਖ ਹੜਤਾਲ ਕੀਤੀ।