Delhi weather update: ਦਿੱਲੀ-NCR 'ਚ ਠੰਢ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਬਾਕੀ ਸੂਬਿਆਂ ਦਾ ਹਾਲ
Delhi weather update: ਲੋਕ ਠੰਢ ਤੋਂ ਬਚਣ ਲਈ ਘਰ ਵਿਚ ਧੂਣੀ ਅਤੇ ਹੀਟਰ ਲਗਾ ਰਹੇ ਹਨ।
Delhi weather update News : ਕਸ਼ਮੀਰ ਦੇ ਮੈਦਾਨੀ ਇਲਾਕਿਆਂ 'ਚ ਵੀਰਵਾਰ ਨੂੰ ਹੋਈ ਬਰਫਬਾਰੀ ਤੋਂ ਬਾਅਦ ਪੂਰੇ ਉੱਤਰ ਭਾਰਤ 'ਚ ਠੰਢ ਵਧ ਗਈ ਹੈ। ਖਾਸ ਕਰਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਵੀਰਵਾਰ ਨੂੰ ਦਿੱਲੀ 'ਚ ਦਸੰਬਰ ਦਾ ਮਹੀਨਾ ਪਿਛਲੇ ਤਿੰਨ ਸਾਲਾਂ 'ਚ ਸਭ ਤੋਂ ਠੰਢਾ ਰਿਹਾ। ਇੱਥੇ ਪਾਰਾ 4.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ।
ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਦਾ ਅਸਰ ਰਾਜਧਾਨੀ ਦਿੱਲੀ 'ਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਦਿੱਲੀ ਵਿਚ ਸਵੇਰੇ ਹਲਕੀ ਧੁੰਦ ਦੀ ਚਾਦਰ ਛਾਈ ਹੋਈ ਹੈ। ਲੋਕ ਠੰਢ ਤੋਂ ਬਚਣ ਲਈ ਘਰ ਵਿਚ ਧੂਣੀ ਅਤੇ ਹੀਟਰ ਲਗਾ ਰਹੇ ਹਨ।
ਭਾਰਤੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਵਿਭਾਗ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਅਲਰਟ ਜਾਰੀ ਕੀਤਾ ਹੈ। ਰਾਸ਼ਟਰੀ ਰਾਜਧਾਨੀ 'ਚ ਸ਼ਨੀਵਾਰ ਨੂੰ ਠੰਢ ਵਧਣ ਦਾ ਅਨੁਮਾਨ ਹੈ। ਇਸ ਕਾਰਨ ਪਾਰਾ ਹੋਰ ਡਿੱਗ ਜਾਵੇਗਾ। ਇਸ ਨਾਲ ਠੰਢ ਵਧੇਗੀ। ਮੌਸਮ ਵਿਭਾਗ ਨੇ ਯੂਪੀ, ਬਿਹਾਰ, ਝਾਰਖੰਡ ਸਮੇਤ ਵੱਖ-ਵੱਖ ਸੂਬਿਆਂ ਵਿਚ ਸੀਤ ਲਹਿਰ ਦੇ ਮੱਦੇਨਜ਼ਰ ਲੋਕਾਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ।