News Delhi News: ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਕਰਵਾਇਆ ਭਰਤੀ
News Delhi News: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਦੀ ਵਿਗੜੀ ਸਿਹਤ
Lal Krishna Advani admitted to Apollo Hospital in Delhi
News Delhi News: ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਨਵੀਂ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਹਫ਼ਤਿਆਂ ਤੋਂ ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ।
ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਸਾਲ ਜੁਲਾਈ ਮਹੀਨੇ 'ਚ ਦਿੱਲੀ ਦੇ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ । ਇਸ ਤੋਂ ਠੀਕ ਇਕ ਮਹੀਨਾ ਪਹਿਲਾਂ 26 ਜੂਨ ਨੂੰ ਰਾਤ ਕਰੀਬ 10:30 ਵਜੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਉਹ ਯੂਰੋਲੋਜੀ ਵਿਭਾਗ ਵਿੱਚ ਜ਼ੇਰੇ ਇਲਾਜ ਸੀ। ਉਨ੍ਹਾਂ ਨੂੰ 27 ਜੂਨ ਦੀ ਦੁਪਹਿਰ ਨੂੰ ਛੁੱਟੀ ਦੇ ਦਿੱਤੀ ਗਈ ਸੀ।