ਖੜਗੇ ਨੇ ਪੀਐਮ ਮੋਦੀ ਨੂੰ ਪੱਤਰ ਲਿਖ ਆਲੋਕ ਵਰਮਾ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਕੀਤੀ ਅਪੀਲ
ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਜੁਰਨ ਖੜਗੇ (Mallikarjun Kharge) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਪੱਤਰ ਲਿੱਖ ਕੇ ਅਪੀਲ....
ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਜੁਰਨ ਖੜਗੇ (Mallikarjun Kharge) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਪੱਤਰ ਲਿੱਖ ਕੇ ਅਪੀਲ ਕੀਤੀ ਹੈ ਕਿ ਸਾਬਕਾ ਸੀਬੀਆਈ ਨਿਦੇਸ਼ਕ ਆਲੋਕ ਵਰਮਾ (Alok Verma) ਦੇ ਮਾਮਲੇ 'ਚ ਸੀਵੀਸੀ ਦੀ ਜਾਂਚ ਰਿਪੋਰਟ ਅਤੇ 10 ਜਨਵਰੀ ਨੂੰ ਹੋਈ ਉੱਚ ਅਧਿਕਾਰ ਪ੍ਰਾਪਤ ਚੋਣ ਕਮੇਟੀ ਦੀ ਬੈਠਕ ਦਾ ਵੇਰਵਾ ਜਨਤਕ ਕੀਤਾ ਜਾਵੇ ਤਾਂ ਜੋਂ ਜਨਤਾ ਆਪਣੇ ਆਪ ਸਿੱਟੇ 'ਤੇ ਪਹੁੰਚ ਸਕੇ।
ਨਿਊਜ ਏਜੰਸੀ ਮੁਤਾਬਕ ਨਾਲ ਹੀ ਖੜਗੇ ਨੇ ਬਿਨਾਂ ਕਿਸੇ ਦੇਰੀ ਕਿਤੇ, ਨਵੇਂ ਨਿਦੇਸ਼ਕ ਦੀ ਨਿਯੁਕਤੀ ਲਈ ਚੋਣ ਕਮੇਟੀ ਦੀ ਐਮਰਜੈਂਸੀ ਬੈਠਕ ਬੁਲਾਣ ਲਈ ਵੀ ਕਿਹਾ ਹੈ । ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਮਾਮਲੇ 'ਚ ਸਰਕਾਰ ਦੇ ਕਦਮ ਇਹੀ ਦਰਸ਼ਾਉਂਦੇ ਹਨ ਕਿ ਉਹ ਨਹੀਂ ਚਾਹੁੰਦੀ ਕਿ ਸੀਬੀਆਈ ਇਕ ਅਣਾਦ ਨਿਦੇਸ਼ਕ ਦੇ ਤਹਿਤ ਕੰਮ ਕਰੇ।
ਦਰਅਸਲ ਪਿਛਲੇ 10 ਜਨਵਰੀ ਨੂੰ ਹੋਈ ਚੋਣ ਕਮੇਟੀ ਦੀ ਬੈਠਕ 'ਚ ਖੜਗੇ ਨੇ ਆਲੋਕ ਵਰਮਾ ਨੂੰ ਸੀਬੀਆਈ ਨਿਦੇਸ਼ਕ ਦੇ ਅਹੁਦੇ ਤੋਂ ਹਟਾਏ ਜਾਣ ਦਾ ਵਿਰੋਧ ਕੀਤਾ ਸੀ । ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਸੀਵੀਸੀ ਦੀ ਜਾਂਚ ਰਿਪੋਰਟ, ਜਸਟਿਸ ਏਕੇ ਪਟਨਾਇਕ ਦੀ ਜਾਂਚ ਰਿਪੋਰਟ ਅਤੇ ਚੋਣ ਕਮੇਟੀ ਦੀ ਬੈਠਕ ਦਾ ਵੇਰਵਾ ਜਨਤਕ ਕੀਤਾ ਜਾਵੇ ਤਾਂ ਜੋ ਜਨਤਾ ਇਸ ਮਾਮਲੇ 'ਚ ਅਪਣੇ ਆਪ ਸਿੱਟਾ ਤੱਕ ਪਹੁੰਚ ਸਕਣ।
ਦੂਜੇ ਪਾਸੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਬਿਨਾਂ ਕਿਸੇ ਦੇਰੀ ਦੇ ਨਵੇਂ ਨਿਦੇਸ਼ਕ ਦੀ ਨਿਯੁਕਤੀ ਲਈ ਚੋਣ ਕਮੇਟੀ ਦੀ ਐਮੲਜੈਂਸੀ ਬੈਠਕ ਬੁਲਾਉਣ ਲਈ ਵੀ ਕਿਹਾ ਹੈ। ਸੂਤਰਾਂ ਦੀ ਮਨੀਏ ਤਾਂ ਜਸਟਿਸ ਪਟਨਾਇਕ ਨੇ ਕਿਹਾ ਕਿ ਆਲੋਕ ਵਰਮਾ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਕੋਈ ਗਵਾਹੀ ਨਹੀਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਤਾ ਵਾਲੀ ਇਕ ਉੱਚ ਅਧਿਕਾਰ ਪ੍ਰਾਪਤ ਕਮੇਟੀ ਨੇ ਪਿਛਲੇ ਵੀਰਵਾਰ ਨੂੰ ਆਲੋਕ ਵਰਮਾ ਨੂੰ ਸੀਬੀਆਈ ਨਿਦੇਸ਼ਕ ਦੇ ਅਹੁਦੇ ਤੋਂ ਹਟਾ ਦਿਤਾ ਸੀ। ਇਸ ਦੇ ਅਗਲੇ ਦਿਨ ਸ਼ੁੱਕਰਵਾਰ ਨੂੰ ਆਲੋਕ ਵਰਮਾ ਨੇ ਸਰਕਾਰੀ ਸੇਵਾ ਤੋਂ ਅਸਤੀਫਾ ਦੇ ਦਿਤਾ।