ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਦਾ ਬਦਲਿਆ ਜਾ ਸਕਦਾ ਹੈ ਰੋਲ, ਮਿਲ ਸਕਦੀ ਹੈ ਇਹ ਜ਼ਿੰਮੇਵਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿਚ ਭਾਰਤੀ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ

File Photo

ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਦੀ ਬੁਲਾਰੇ ਰਵੀਸ਼ ਕੁਮਾਰ ਦੀ ਰੋਲ ਜਲਦੀ ਹੀ ਬਦਲਿਆ ਜਾ ਸਕਦਾ ਹੈ। ਵਿਦੇਸ਼ ਮੰਤਰਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਰਵੀਸ਼ ਕੁਮਾਰ ਨੂੰ ਆਸਟਰੀਆ ਜਾਂ ਸਿੰਗਾਪੁਰ ਵਿਚ ਰਾਜਦੂਤ ਦਾ ਅਹੁਦ ਦਿੱਤਾ ਜਾ ਸਕਦਾ ਹੈ ਦੂਜੇ ਪਾਸੇ ਸ੍ਰੀਲੰਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਸ੍ਰੀਲੰਕਾ ਵਿਚ ਭਾਰਤੀ ਹਾਈ ਕਮਿਸ਼ਨਰ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿਚ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ। ਉਹ ਅਮਰੀਕਾ ਵਿਚ ਭਾਰਤੀ ਰਾਜਦੂਤ ਹਰਸ਼ਵਰਧਨ ਸ਼੍ਰੀਂਗਲਾ ਦੀ ਜਗ੍ਹਾਂ ਲੈ ਸਕਦੇ ਹਨ।

ਇਸ ਤਰ੍ਹਾਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੂੰ ਆਸਟਰੀਆ ਜਾਂ ਫਿਰ ਫਰਾਂਸ ਭੇਜੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਫਰਾਂਸ ਵਿਚ ਵਰਤਮਾਨ ਦੇ ਰਾਜਦੂਤ ਵਿਨੇ ਕਵਾਤਰਾ ਨੂੰ ਨੇਪਾਲ ਭੇਜਿਆ ਜਾ ਸਕਦਾ ਹੈ।ਇਸੇ ਤਰ੍ਹਾਂ ਗੋਪਾਲ ਬਗਲੇ ਨੂੰ ਸ਼੍ਰੀਲੰਕਾ ਵਿਚ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ ਜੋ ਕਿ ਇਸ ਵੇਲੇ ਪ੍ਰਧਾਨਮੰਤਰੀ ਦਫ਼ਤਰ ਵਿਚ ਤਾਇਨਾਤ ਹਨ। 

ਮੀਡੀਆ ਰਿਪੋਰਟਾ ਅਨੁਸਾਰ ਰਾਜਦੂਤਾ ਦੀ ਨਿਯੁਕਤੀ ਨੂੰ ਲੈ ਕੇ ਫਾਇਲ ਕਲੀਅਰ ਕਰ ਦਿੱਤੀ ਗਈ ਹੈ ਪਰ ਸਰਕਾਰ ਵੱਲੋਂ ਇਸ ਦਾ ਐਲਾਨ ਕੀਤਾ ਜਾਣਾ ਬਾਕੀ ਹੈ। ਵਾਸ਼ਗਿੰਟਨ ਡੀਸੀ ਵਿਚ ਵੀ ਨਵੇਂ ਰਾਜਦੂਤ ਦੀ ਨਿਯੁਕਤੀ ਨੂੰ ਲੈ ਕੇ ਪ੍ਰਕਿਰਿਆ ਤੇਜ ਕਰ ਦਿੱਤੀ ਗਈ ਹੈ।