ਰਾਸ਼ਟਰਪਤੀ ਨੇ ਰਾਮ ਮੰਦਰ ਲਈ ਦਿੱਤਾ 5 ਲੱਖ ਰੁਪਏ ਦਾ ਦਾਨ
- ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Ram nath Kovind
ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਮ ਮੰਦਰ ਨਿਧੀ ਸਮਰਪਣ ਮੁਹਿੰਮ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਜੀ ਮਹਾਰਾਜ ਨੂੰ ਸ਼ੁਭ ਕਾਮਨਾਵਾਂ ਨਾਲ 5 ਲੱਖ ਦੀ ਰਾਸ਼ੀ ਦਾਨ ਦਿੱਤੀ ਗਈ । ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਵਿਸ਼ਵ ਹਿੰਦੂ ਪ੍ਰੀਸ਼ਦ (VHP) ਨੂੰ ਰਾਮ ਮੰਦਰ ਬਣਾਉਣ ਲਈ 1 ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ ।