ਦਿੱਲੀ ਏਅਰਪੋਰਟ ’ਤੇ ਯਾਤਰੀਆਂ ਦਾ ਸਾਮਾਨ ਚੋਰੀ ਕਰਨ ਵਾਲਾ ਗੈਂਗ ਕਾਬੂ, 8 ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੋਰੀ ਦੇ ਚਾਰ ਮਾਮਲਿਆਂ ਨੂੰ ਸੁਲਝਾ ਲਿਆ ਗਿਆ ਹੈ। 

The gang that stole passengers' luggage at Delhi Airport was caught, 8 arrested

ਨਵੀਂ ਦਿੱਲੀ - ਦਿੱਲੀ ਪੁਲਿਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਚੋਰੀ ਦੇ ਇਕ ਸ਼ੱਕੀ ਗਿਰੋਹ ਦਾ ਪਰਦਾਫਾਸ਼ ਕਰਕੇ ‘ਗ੍ਰਾਊਂਡ ਹੈਂਡਲਿੰਗ’ ਏਜੰਸੀਆਂ ਦੇ ਨਾਲ ਕੰਮ ਕਰਨ ਵਾਲੇ 8 ਲੋਡਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਦੀਪਕ ਪਾਲ (25), ਗੌਤਮ ਕੁਮਾਰ (34), ਮੋਹਸੀਨ ਖਾਨ (23), ਰਾਹੁਲ ਯਾਦ (24), ਯਸ਼ਵਿੰਦਰ (28), ਪੱਪੀ ਕੁਮਾਰ (26), ਨੀਰਜ ਕੁਮਾਰ (26)ਅਤੇ ਕਮਲ ਕੁਮਾਰ (27) ਦੇ ਰੂਪ ’ਚ ਹੋਈ ਹੈ।   

ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 10 ਲੱਖ ਰੁਪਏ ਦੀ ਕੀਮਤ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ, 6 ਬ੍ਰਾਂਡਿਡ ਘੜੀਆਂ, ਇਕ ਐਪਲ ਆਈਫੋਨ ਅਤੇ 1.15 ਲੱਖ ਰੁਪਏ ਦੀ ਨਕਦੀ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੀਪਕ ਪਾਲ ਨੂੰ ਪੁਲਿਸ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਟੀਮ ਨੇ ਬੁੱਧਵਾਰ ਨੂੰ ਉਦੋਂ ਗ੍ਰਿਫਤਾਰ ਕੀਤਾ, ਜਦੋਂ ਉਹ ਚੈੱਕ-ਇਨ ’ਤੇ ਰਜਿਸਟਰਡ ਬੈਗ ’ਚੋਂ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੋਰੀ ਦੇ ਚਾਰ ਮਾਮਲਿਆਂ ਨੂੰ ਸੁਲਝਾ ਲਿਆ ਗਿਆ ਹੈ।