Indore News: ਇੰਦੌਰ 'ਚ ਸ਼ਾਪਿੰਗ ਮਾਲ ਵਿੱਚ ਲੱਗੀ ਅੱਗ, ਕੱਪੜੇ ਦੀ ਦੁਕਾਨ ’ਚ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ
ਉਨ੍ਹਾਂ ਕਿਹਾ ਕਿ ਅੱਗ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
Indore News: ਇੰਦੌਰ ਦੇ ਇੱਕ ਸ਼ਾਪਿੰਗ ਮਾਲ ਵਿੱਚ ਬੁੱਧਵਾਰ ਨੂੰ ਅੱਗ ਲੱਗਣ ਕਾਰਨ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿੱਚ ਲਗਭਗ 2 ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਫਾਇਰ ਵਿਭਾਗ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਸ਼ੀਲ ਕੁਮਾਰ ਦੂਬੇ ਨੇ ਪੀਟੀਆਈ ਨੂੰ ਦੱਸਿਆ ਕਿ ਸ਼ਹਿਰ ਦੇ ਦੇਵਾਸ ਨਾਕਾ ਖੇਤਰ ਵਿੱਚ ਸਥਿਤ ਇੱਕ ਸ਼ਾਪਿੰਗ ਮਾਲ ਦੇ ਬੇਸਮੈਂਟ ਅਤੇ ਪਹਿਲੀ ਮੰਜ਼ਿਲ ਵਿੱਚ ਅੱਗ ਲੱਗ ਗਈ, ਜਿਸ ਨਾਲ ਚਾਰ ਮੰਜ਼ਿਲਾ ਵਪਾਰਕ ਇਮਾਰਤ ਧੂੰਏਂ ਨਾਲ ਭਰ ਗਈ।
ਦੂਬੇ ਨੇ ਕਿਹਾ ਕਿ ਅੱਗ ਲੱਗਣ ਕਾਰਨ ਮਹਿੰਗੇ ਬ੍ਰਾਂਡ ਦੇ ਕੱਪੜੇ ਵੇਚਣ ਵਾਲੀ ਇੱਕ ਦੁਕਾਨ ਵਿੱਚ ਲਗਭਗ 2 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਸਨੇ ਦੱਸਿਆ ਕਿ ਇਹ ਦੁਕਾਨ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਖੁੱਲ੍ਹੀ ਸੀ।
ਏਐਸਆਈ ਨੇ ਦੱਸਿਆ ਕਿ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਉਨ੍ਹਾਂ ਕਿਹਾ ਕਿ ਅੱਗ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।