Delhi Weather Today: ਦਿੱਲੀ-ਐਨਸੀਆਰ ਪੱਛਮੀ ਯੂਪੀ ਸਮੇਤ ਕਈ ਇਲਾਕਿਆਂ 'ਚ ਸੰਘਣੀ ਧੁੰਦ, ਦੋ ਦਿਨਾਂ ਤੱਕ ਬਾਰਿਸ਼ ਲਈ ਯੈਲੋ ਅਲਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi Weather Today:

Delhi Weather update Today News in punjabi

Delhi Weather update Today News in punjabi : ਉੱਤਰੀ ਭਾਰਤ ਵਿਚ ਇਨ੍ਹੀਂ ਦਿਨੀਂ ਬਹੁਤ ਠੰਢ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ, ਪੱਛਮੀ ਯੂਪੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਵੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਬੁੱਧਵਾਰ ਸਵੇਰੇ ਵੀ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜਿਸ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਧੀਮੀ ਨਜ਼ਰ ਆਈ। 

ਧੁੰਦ ਕਾਰਨ ਦਿੱਲੀ-ਐਨਸੀਆਰ ਵਿੱਚ ਵਿਜ਼ੀਬਿਲਟੀ ਕਾਫ਼ੀ ਘੱਟ ਗਈ ਹੈ। ਜਿਸ ਕਾਰਨ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਧੁੰਦ ਕਾਰਨ ਹਵਾਈ ਸੇਵਾ ਵੀ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਅਸਮਾਨ ਵਿਚ ਬੱਦਲਵਾਈ ਰਹੇਗੀ। ਸ਼ਾਮ ਅਤੇ ਰਾਤ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ ਇੱਕ ਦਿਨ ਪਹਿਲਾਂ ਯਾਨੀ ਮੰਗਲਵਾਰ ਨੂੰ ਦਿੱਲੀ-ਐਨਸੀਆਰ ਵਿੱਚ ਤੇਜ਼ ਧੁੱਪ ਸੀ। ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ। ਇਸ ਦੇ ਨਾਲ ਹੀ ਪਹਾੜਾਂ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਜਿਸ ਕਾਰਨ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਦਿੱਲੀ ਐਨਸੀਆਰ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ, ਜਦੋਂਕਿ ਸ਼ਾਮ ਅਤੇ ਰਾਤ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।

ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।