ਪੁਲਵਾਮਾ ਹਮਲਾ : ਅਤਿਵਾਦ ਵਿਰੁੱਧ ਭਾਰਤ ਦਾ ਸਾਥ ਦੇਣ ਲਈ ਅਮਰੀਕਾ ਨਿਤਰਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਵਾਮਾ ਵਿਚ ਜਿਸ ਤਰ੍ਹਾਂ ਅੱਤਵਾਦੀ ਹਮਲੇ ਵਿਚ 44 ਜਵਾਨਾਂ ਦੀ ਮੌਤ ਹੋ ਗਈ। ਉਸ ਤੋਂ ਬਾਅਦ ਦੁਨੀਆਂ ਭਰ ਦੇ ਦੇਸ਼ ਇਸ ਹਮਲੇ ਦੀ ਨਿੰਦਾ ਕਰ ਰਹੇ ਹਨ...

India with America

ਨਵੀਂ ਦਿੱਲੀ : ਪੁਲਵਾਮਾ ਵਿਚ ਜਿਸ ਤਰ੍ਹਾਂ ਅੱਤਵਾਦੀ ਹਮਲੇ ਵਿਚ 44 ਜਵਾਨਾਂ ਦੀ ਮੌਤ ਹੋ ਗਈ। ਉਸ ਤੋਂ ਬਾਅਦ ਦੁਨੀਆਂ ਭਰ ਦੇ ਦੇਸ਼ ਇਸ ਹਮਲੇ ਦੀ ਨਿੰਦਾ ਕਰ ਰਹੇ ਹਨ ਅਤੇ ਦੁੱਖ ਦੀ ਇਸ ਘੜੀ ਵਿਚ ਭਾਰਤ ਦ ਨਾਲ ਖੜ੍ਹੇ ਹਨ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਇਸ ਹਮਲੇ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਜਤਾਉਂਦੇ ਹਾਂ।

ਵਿਦੇਸ਼ ਮੰਤਰਾਲੇ ਵਲੋਂ ਕਿਹਾ ਗਿਆ ਕਿ ਅਮਰੀਕਾ ਅੱਤਵਾਦ ਵਿਰੁੱਧ ਲੜਾਈ ਵਿਚ ਭਾਰਤ ਦੇ ਨਾਲ ਹੈ। ਯੂ.ਐਨ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜੋ ਕਿ ਬੇਹੱਦ ਹੀ ਘਿਨੌਣਾ ਕਾਂਡ ਹੈ। ਅਸੀਂ ਤਮਾਮ ਦੇਸ਼ਾਂ ਨੂੰ ਕਹਿਣਾ ਚਾਹੁੰਦੇ ਹਾਂ ਕਿ ਉਹ ਯੂ.ਐਨ ਸਕਿਓਰਿਟੀ ਕੌਂਸਲ ਦੇ ਰਿਜੋਲਿਊਸ਼ਨ ਨੂੰ ਸਵੀਕਾਰ ਕਰਨ ਅਤੇ ਅਪਣੇ ਦੇਸ਼ ਵਿਚ ਅੱਤਵਾਦ ਨੂੰ ਪਨਾਹ ਦੇਣੀ ਬੰਦ ਕਰਨ।

ਯੂਨਾਈਟਡ ਨੇਸਨਜ਼ ਨੇ ਵੀ ਪੁਲਵਾਮਾ ਹਮਲੇ ਦੀ ਨਿੰਦਾ ਕੀਤੀ ਹੈ। ਯੂਐਨ ਵਲੋਂ ਕਿਹਾ ਗਿਆ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰ ਦੇ ਪ੍ਰਤੀ ਅਪਣੀ ਹਮਦਰਦੀ ਪ੍ਰਗਟ ਕਰਦੇ ਹਨ। ਅਸੀਂ ਕਾਮਨਾ ਕਰਦੇ ਹਾਂ ਕਿ ਜ਼ਖ਼ਮੀ ਛੇਤੀ ਤੋਂ ਛੇਤੀ ਠੀਕ ਹੋ ਜਾਣ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਜਾਵੇ ਜੋ ਕਿ ਇਸ ਹਮਲੇ ਦੇ ਪਿੱਛੇ ਹਨ।

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਲਗਾਤਾਰ ਦੁਨੀਆ ਭਰ ਦੇ ਤਮਾਮ ਦੇਸ਼ ਮ੍ਰਿਤਕਾਂ ਦੇ ਪ੍ਰਤੀ ਅਪਣੀ ਸੰਵੇਦਨਾ ਪ੍ਰਗਟ ਕਰ ਰਹੇ ਹਨ ਅਤੇ ਭਾਰਤ ਸਰਕਾਰ ਦਾ ਸਾਥ ਦੇਣ ਦੀ ਗੱਲ ਕਰ ਰਹੇ ਹਨ। ਸ੍ਰੀਲੰਕਾ, ਨੇਪਾਲ , ਮਾਲਦੀਵ, ਬੰਗਲਾਦੇਸ਼ ਸਮੇਤ ਤਮਾਮ ਗੁਆਂਢੀ ਦੇਸ਼ਾਂ ਨੇ ਵੀ ਇਸ ਹਮਲੇ ਦੀ ਨਿੰਦਾ ਕਰਦੇ ਹਾਂ। ਅੱਤਵਾਦ ਦੇ ਖ਼ਿਲਾਫ਼ ਲੜਾਈ ਵਿਚ ਭਾਰਤ ਦਾ ਸਾਥ ਦੇਣ ਦੀ ਗੱਲ ਕਹੀ ਹੈ।