ਰਾਜਨਾਥ ਸਿੰਘ ਤੇ ਡੀਜੀਪੀ ਦਿਲਬਾਗ ਸਿੰਘ ਨੇ ਬਡਗਾਮ ਪਹੁੰਚ ਸ਼ਹੀਦ ਜਵਾਨ ਦੀ ਅਰਥੀ ਨੂੰ ਦਿਤਾ ਮੋਢਾ
ਜੰਮੂ-ਕਸ਼ਮੀਰ ਦੇ ਪੁਲਵਾਮਾ ਅਤਿਵਾਦੀ ਹਮਲੇ ਵਿਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਬਡਗਾਮ...
ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਪੁਲਵਾਮਾ ਅਤਿਵਾਦੀ ਹਮਲੇ ਵਿਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਬਡਗਾਮ ਪਹੁੰਚੇ। ਇਸ ਦੌਰਾਨ ਰਾਜਨਾਥ ਸਿੰਘ ਨੇ ਪੁਲਵਾਮਾ ਅਤਿਵਾਦੀ ਹਮਲੇ ਵਿਚ ਸ਼ਹੀਦ ਜਵਾਨ ਨੂੰ ਸਹਾਰਾ ਦਿਤਾ। ਮੀਡੀਆ ਰਾਹੀਂ ਇਕ ਵੀਡੀਓ ਜਾਰੀ ਕੀਤਾ ਜਾ ਰਿਹਾ ਹੈ, ਜਿਸ ਵਿਚ ਬਡਗਾਮ ਵਿਚ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਇਕ CRPF ਜਵਾਨ ਨੂੰ ਸਹਾਰਾ ਦਿੰਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਜੰਮੂ-ਕਸ਼ਮੀਰ ਦੇ DGP ਦਿਲਬਾਗ ਸਿੰਘ ਨਜ਼ਰ ਆਏ। ਇੰਨਾ ਹੀ ਨਹੀਂ,
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਸਤਿਅਪਾਲ ਮਲਿਕ ਅਤੇ ਭਾਰਤੀ ਫ਼ੌਜ ਦੀ ਉੱਤਰੀ ਕਮਾਨ ਦੇ ਮੁੱਖੀ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਬਡਗਾਮ ਵਿਚ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ CRPF ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿਤੀ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਦੁਪਹਿਰ ਦੋ ਵਜੇ ਸ਼੍ਰੀਨਗਰ ਪਹੁੰਚੇ। ਉੱਥੇ ਉਹ ਬਡਗਾਮ ਗਏ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਇਆ ਇਹ ਅਤਿਵਾਦੀ ਹਮਲਾ ਸਦੀ ਦਾ ਸਭ ਤੋਂ ਵੱਡਾ ਅਤਿਵਾਦੀ ਹਮਲਾ ਹੈ।
ਦਰਅਸਲ, ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਜੈਸ਼-ਏ-ਮੁਹੰਮਦ ਦੇ ਇਕ ਅਤਿਵਾਦੀ ਨੇ ਵਿਸਫੋਟਕ ਨਾਲ ਲੱਦੀ ਕਾਰ ਨੂੰ ਸੀਆਰਪੀਐਫ਼ ਦੀ ਬੱਸ ਵਿਚ ਟੱਕਰ ਮਾਰ ਦਿਤੀ ਸੀ, ਜਿਸ ਵਿਚ ਲਗਭੱਗ 41 ਜਵਾਨ ਸ਼ਹੀਦ ਹੋ ਗਏ ਸਨ। ਸੀਆਰਪੀਐਫ਼ ਕਾਫ਼ਲੇ ਉਤੇ ਹੋਏ ਹਮਲੇ ਵਿਚ ਕਰੀਬ 350 ਕਿੱਲੋ IED ਦਾ ਇਸਤੇਮਾਲ ਹੋਇਆ। ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਅਤੇ ਇਸ ਨੂੰ ਆਤਮਘਾਤੀ ਦੱਸਿਆ।
ਇਸ ਘਟਨਾ ਨਾਲ ਪੂਰੇ ਦੇਸ਼ ਵਿਚ ਰੋਸ ਦਾ ਮਾਹੌਲ ਹੈ। ਇਸ ਨਾਪਾਕ ਹਰਕਤ ਦੇ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਵਿਚ ਮੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਉਰੀ ਤੋਂ ਵੀ ਵੱਡਾ ਅਤਿਵਾਦੀ ਹਮਲਾ ਹੈ।