ਕਸ਼ਮੀਰੀਆਂ ਨੂੰ ਦੇਸ਼ ਦੇ ਹੋਰ ਨਾਗਰਿਕਾਂ ਵਾਂਗ ਬਰਾਬਰ ਅਧਿਕਾਰ ਹੋਣੇ ਚਾਹੀਦੇ ਹਨ : ਸਾਰਾ ਅਬਦੁੱਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਮਰ ਅਬਦੁੱਲਾ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਨੇ ਕਿਹਾ ਕਿ ਸਾਰੇ ਕਸ਼ਮੀਰੀਆਂ ਨੂੰ ਦੇਸ਼ ਦੇ ਹੋਰ ਨਾਗਰਿਕਾਂ ਦੇ ਵਾਂਗ ਬਰਾਬਰ ਅਧਿਕਾਰ ਹੋਣੇ ਚਾਹੀਦੇ ਹਨ।

Photo

ਜੰਮੂ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਨੇ ਕਿਹਾ ਕਿ ਸਾਰੇ ਕਸ਼ਮੀਰੀਆਂ ਨੂੰ ਦੇਸ਼ ਦੇ ਹੋਰ ਨਾਗਰਿਕਾਂ ਦੇ ਵਾਂਗ ਬਰਾਬਰ ਅਧਿਕਾਰ ਹੋਣੇ ਚਾਹੀਦੇ ਹਨ।

ਸੁਪਰੀਮ ਕੋਰਟ ਵਿੱਚ ਲੋਕ ਸੁਰੱਖਿਆ ਐਕਟ (ਪੀਐਸਏ) ਦੇ ਤਹਿਤ ਅਬਦੁੱਲਾ ਦੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਾ ਨੇ ਕਿਹਾ ਕਿ ਉਨ੍ਹਾਂ ਨੂੰ ਜਲਦੀ ਸੁਣਵਾਈ ਦੀ ਉਮੀਦ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਆਂ ਪ੍ਰਣਾਲੀ ਵਿਚ ਪੂਰਾ ਵਿਸ਼ਵਾਸ ਹੈ।

ਉਸਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਰੇ ਕਸ਼ਮੀਰੀਆਂ ਨੂੰ ਭਾਰਤ ਦੇ ਨਾਗਰਿਕਾਂ ਦੇ ਵਾਂਗ  ਬਰਾਬਰ ਅਧਿਕਾਰ ਹੋਣੇ ਚਾਹੀਦੇ ਹਨ ਅਤੇ ਅਸੀਂ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਾਂ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪਬਲਿਕ ਸੇਫਟੀ ਐਕਟ ਦੇ ਤਹਿਤ ਅਬਦੁੱਲਾ ਦੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਦੀ ਅਪੀਲ 'ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਸੀ।

ਜਸਟਿਸ ਅਰੁਣ ਮਿਸ਼ਰਾ ਅਤੇ ਜਸਟਿਸ ਇੰਦਰਾ ਬੈਨਰਜੀ 'ਤੇ ਆਧਾਰਤ ਬੈਂਚ ਨੇ ਕਿਹਾ ਕਿ ਇਸ ਪਟੀਸ਼ਨ ਤੇ 2 ਮਾਰਚ ਨੂੰ ਸੁਣਵਾਈ ਕਰੇਗੀ, ਪਟੀਸ਼ਨ ਸੋਮਵਾਰ ਨੂੰ ਦਾਇਰ ਕੀਤੀ ਗਈ ਸੀ, ਜਿਸ ਵਿਚ ਪੀਐਸਏ ਦਾ ਆਦੇਸ਼ ਨੂੰ ਸਪੱਸ਼ਟ ਤੌਰ 'ਤੇ ਗੈਰਕਾਨੂੰਨੀ ਕਿਹਾ ਸੀ।