ਮੇਰਠ ਵਿੱਚ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ ਕੇਜਰੀਵਾਲ
ਆਪ ਦੇ ਨੇਤਾ ਸੰਜੇ ਸਿੰਘ ਨੇ ਸੋਮਵਾਰ ਨੂੰ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ।
Kejriwal
ਨਵੀਂ ਦਿੱਲੀ:ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਸ਼ਟਰੀ ਲੋਕ ਦਲ (ਆਰਐਲਡੀ) ਜੈਯੰਤ ਚੌਧਰੀ ਤੋਂ ਬਾਅਦ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਦੌਰਾਨ ਕੀਤੀ ਜਾ ਰਹੀ ‘ਕਿਸਾਨ ਮਹਾਂਪੰਚਾਇਤ’ਨੂੰ ਸੰਬੋਧਿਤ ਕਰਨਗੇ । ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਨੇ ਸੋਮਵਾਰ ਨੂੰ ਟਵੀਟ ਕਰਦਿਆਂ ਕਿਹਾ ਕਿ ਪਾਰਟੀ ਮੁਖੀ ਕੇਜਰੀਵਾਲ 28 ਫਰਵਰੀ ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਮਹਾਂਪੰਚਾਇਤ ਨੂੰ ਸੰਬੋਧਨ ਕਰਨਗੇ ।