ਮਹਾਰਾਸ਼ਟਰ 'ਚ ਵਾਪਰਿਆ ਭਿਆਨਕ ਹਾਦਸਾ, 15 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਸਹਾਇਤਾ ਕੀਤੀ।

Maharashtra

ਮੁੰਬਈ: ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਦੇ ਯਾਵਲ ਤਾਲੁਕ ਦੇ ਕਿੰਗਨ ਪਿੰਡ ਨੇੜੇ ਇਕ ਵਾਹਨ ਦੇ ਪਲਟ ਜਾਣ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਸਹਾਇਤਾ ਕੀਤੀ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿਚ ਵਧੇਰੇ ਜਾਣਕਾਰੀ ਨਹੀਂ ਮਿਲੀ ਹੈ। 

ਜ਼ਿਕਰਯੋਗ ਹੈ ਕਿ 12 ਫਰਵਰੀ (ਸ਼ੁੱਕਰਵਾਰ) ਸਵੇਰੇ 6 ਵਜੇ ਇਕ ਐਸਯੂਵੀ ਅਤੇ ਟਰੱਕ ਦੀ ਭਿਆਨਕ ਟੱਕਰ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਦੋ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ।