ਟੂਲਕਿੱਟ ਮਾਮਲੇ ਵਿਚ ਬੰਬੇ ਹਾਈਕੋਰਟ 'ਚ ਸੁਣਵਾਈ ਕੱਲ੍ਹ
ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ’ਚ 22 ਸਾਲਾਂ ਦੀ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਸੀ
toolkit case
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਨਿਕਿਤਾ ਜੈਕਬ ਅਤੇ ਸ਼ਾਂਤਨੂ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਦੋਵੇਂ ਟੂਲਕਿੱਟ ਮਾਮਲੇ ਵਿਚ ਸ਼ਾਮਲ ਹਨ ਪਰ ਦਿੱਲੀ ਪੁਲਿਸ ਵਲੋਂ ਜਾਰੀ ਕੀਤੇ ਗਏ ਗ਼ੈਰ-ਜ਼ਮਾਨਤੀ ਵਾਰੰਟ ਵਿਰੁੱਧ ਨਿਕਿਤਾ ਜੈਕਬ ਨੇ ਬੰਬੇ ਹਾਈਕੋਰਟ 'ਚ ਟਰਾਂਜ਼ਿਟ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ 'ਚ ਇਸ ਮਾਮਲੇ 'ਤੇ ਭਲਕੇ ਸੁਣਵਾਈ ਹੋਵੇਗੀ।
ਬੀਤੇ ਦਿਨੀ ਪੁਲਿਸ ਨੇ ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ’ਚ 22 ਸਾਲਾਂ ਦੀ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲਿਸ ਦੇ ਸਾਈਬਰ ਕ੍ਰਾਈਮ ਯੂਨਿਟ ਟੂਲਕਿਟ ਮਾਮਲੇ ਵਿੱਚ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੇ ਸੰਕੇਤ ਮਿਲੇ ਹਨ। ਇਸ ਵਿਚ ਸ਼ਾਂਤਨੂ ਅਤੇ ਨਿਕਿਤਾ ਦਾ ਨਾਮ ਸਾਹਮਣੇ ਆ ਰਿਹਾ ਸੀ। ਪੁਲਿਸ ਇਨ੍ਹਾਂ ਦੋਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਸੀ।