ਕੋਵਿਡ 19: ਆਂਧਰਾ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਖ਼ਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ

Night curfew

 

ਵਿਸ਼ਾਖਾਪਟਨਮ: ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਸਰਕਾਰ ਨੇ ਰਾਤ ਦਾ ਕਰਫਿਊ ਹਟਾ ਦਿੱਤਾ ਹੈ। ਸਰਕਾਰ ਨੇ ਇਸ ਦੇ ਲਈ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ। ਸਰਕਾਰੀ ਹੁਕਮਾਂ ਅਨੁਸਾਰ, ਜਨਤਕ ਥਾਵਾਂ 'ਤੇ ਸਾਰੇ ਵਿਅਕਤੀਆਂ ਲਈ ਮਾਸਕ ਪਹਿਨਣਾ ਲਾਜ਼ਮੀ ਹੈ। ਹੁਕਮਾਂ ਦੀ ਪਾਲਣਾ ਨਾ ਕਰਨ 'ਤੇ 100 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਹ ਹੁਕਮ 28 ਫਰਵਰੀ 2022 ਤੱਕ ਲਾਗੂ ਰਹਿਣਗੇ।

ਕੋਰੋਨਾ ਦੀ ਨਵੀਂ ਗਾਈਡਲਾਈਨ ਜਾਰੀ
ਸੀਐਮ ਜਗਨ ਮੋਹਨ ਰੈੱਡੀ ਨੇ ਕੋਰੋਨਾ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਰਾਤ ਦਾ ਕਰਫਿਊ ਹਟਾਇਆ ਜਾ ਰਿਹਾ ਹੈ, ਪਰ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਰਿਆਂ ਲਈ ਲਾਜ਼ਮੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬੁਖਾਰ ਅਤੇ ਹੋਰ ਲੱਛਣਾਂ ਵਾਲੇ ਲੋਕਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਜਲਦੀ ਤੋਂ ਜਲਦੀ 100% ਟੀਕਾਕਰਨ 'ਤੇ ਵੀ ਜ਼ੋਰ ਦਿੱਤਾ ਹੈ।

 

37 ਦਿਨਾਂ ਬਾਅਦ ਕੇਸਾਂ ਵਿੱਚ ਆਈ ਕਮੀ 
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਕੋਰੋਨਾ ਅਪਡੇਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 58,163 ਸਕਾਰਾਤਮਕ ਮਾਮਲਿਆਂ ਵਿੱਚ ਕਮੀ ਆਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 4,78,882 ਹੈ। 37 ਦਿਨਾਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ 5 ਲੱਖ ਤੋਂ ਘੱਟ ਹੋ ਗਈ ਹੈ।