ਧੀ ਨੂੰ ਮਿਲ ਕੇ ਵਾਪਸ ਆ ਰਹੇ ਮਾਂ-ਪੁੱਤ ਦੀ ਸੜਕ ਹਾਦਸੇ ਵਿਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਾਦਸੇ ਵਿਚ ਕਾਰ ਦੇ ਉੱਡੇ ਪਰਖੱਚੇ

Addcident

 

ਜੈਪੁਰ: ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿਚ ਭਿਆਨਕ ਹਾਦਸਾ ਵਾਪਰ ਗਿਆ। ਇਥੇ ਹਾਈਵੇਅ 'ਤੇ ਟਰੱਕ ਦੇ ਅਚਾਨਕ ਬ੍ਰੇਕ ਲਗਾਉਣ ਤੋਂ ਬਾਅਦ ਪਿੱਛੋਂ ਤੋਂ ਆ ਰਹੀ ਕਾਰ ਉਸ ਦੇ ਅੰਦਰ ਜਾ ਵੜੀ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਕੋਟਾ ਦੇ ਐਮਬੀਐਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਮਾਂ-ਪੁੱਤ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਮਿਲੇ ਹੈਂਡ ਗ੍ਰਨੇਡ ਤੇ ਕਾਰਤੂਸ, BSF ਨੇ ਚਲਾਇਆ ਸਰਚ ਆਪਰੇਸ਼ਨ  

ਹਾਦਸੇ ਵਿੱਚ ਟਾਟਾ ਟਿਆਗੋ ਕਾਰ ਦੇ ਏਅਰਬੈਗ ਖੁੱਲ੍ਹਣ ਕਾਰਨ ਚਾਰੋਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਬੇਟੀ ਅਤੇ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਹ ਹਾਦਸਾ ਮੰਗਲਵਾਰ ਸ਼ਾਮ 6 ਵਜੇ ਬੂੰਦੀ ਦੇ ਤਲੇਦਾ ਇਲਾਕੇ 'ਚ ਵਾਪਰਿਆ।

ਇਹ ਵੀ ਪੜ੍ਹੋ: ਭਾਰਤ ਨੂੰ ਹਿੰਦੂ ਰਾਸ਼ਟਰ ਐਲਾਨਿਆ ਜਾਵੇ- ਭਜਨ ਗਾਇਕ ਅਨੂਪ ਜਲੋਟਾ

ਸਟੇਸ਼ਨ ਅਧਿਕਾਰੀ ਦਿਗਵਿਜੇ ਸਿੰਘ ਨੇ ਦੱਸਿਆ ਕਿ ਕੋਟਾ ਉਦਯੋਗ ਨਗਰ ਦੇ ਰਾਇਲ ਪਾਰਕ ਦਾ ਰਹਿਣ ਵਾਲਾ ਪ੍ਰਵੀਨ ਮਾਥੁਰ (65) ਆਪਣੇ ਪਰਿਵਾਰ ਨਾਲ ਜੈਪੁਰ ਤੋਂ ਕੋਟਾ ਪਰਤ ਰਿਹਾ ਸੀ। ਤਲੇਡਾ ਨੇੜੇ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਉਸ ਦੀ ਮਾਂ ਸਰਲਾ ਦੇਵੀ ਮਾਥੁਰ (85), ਪਤਨੀ ਕਮਲੇਸ਼ ਕੁਮਾਰੀ ਮਾਥੁਰ (60) ਅਤੇ ਬੇਟੀ ਨਿਤਾਲੀ ਮਾਥੁਰ (26) ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰੇ ਜ਼ਖਮੀ ਗੱਡੀ 'ਚ ਬੁਰੀ ਤਰ੍ਹਾਂ ਫਸ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਬਾਹਰ ਕੱਢ ਕੇ ਕੋਟਾ ਦੇ ਐਮਬੀਐਸ ਹਸਪਤਾਲ ਲਿਜਾਇਆ ਗਿਆ।

ਸਰਲਾ ਦੇਵੀ ਅਤੇ ਪ੍ਰਵੀਨ ਮਾਥੁਰ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਦੀ ਪਤਨੀ ਅਤੇ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਾਂ-ਪੁੱਤ ਦੀਆਂ ਲਾਸ਼ਾਂ ਨੂੰ ਐਮਬੀਐਸ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।