ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਕਮਾਂਡਰ ਸੱਜਾਦ ਅਫਗਾਨੀ ਦੀ ਮੌਤ
ਸੁਰੱਖਿਆ ਬਲਾਂ ਨੇ 3 ਦਿਨ 'ਚ ਦੋ ਅੱਤਵਾਦੀਆਂ ਨੂੰ ਮਾਰਿਆ।
JeM commander Sajjad Afghani
ਨਵੀਂ ਦਿੱਲੀ- ਜੰਮੂ-ਕਸ਼ਮੀਰ ਦੇ ਸ਼ੋਪੀਆ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਇਕ ਮੁਕਾਬਲੇ ਵਿਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਕਮਾਂਡਰ ਸੱਜਾਦ ਅਫਗਾਨੀ ਮਾਰਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਉਹ ਨੌਜਵਾਨਾਂ ਨੂੰ ਅੱਤਵਾਦ ਲਈ ਪ੍ਰੇਰਤ ਕਰਦਾ ਸੀ। ਸੁਰੱਖਿਆ ਬਲਾਂ ਨੇ ਬੀਤੇ 3 ਦਿਨ 'ਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਖ਼ੁਦ ਇਸ ਦੀ ਪੁਸ਼ਟੀ ਕਰਦਿਆਂ ਇਸ ਨੂੰ ਸੁਰੱਖਿਆ ਬਲਾਂ ਦੀ ਵੱਡੀ ਸਫਲਤਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰਾਵਲਪੋਰਾ ਵਿੱਚ 72 ਘੰਟਿਆਂ ਤੋਂ ਚੱਲ ਰਹੇ ਇਸ ਮੁਕਾਬਲੇ ਵਿੱਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ, ਆਪ੍ਰੇਸ਼ਨ ਅਜੇ ਵੀ ਜਾਰੀ ਹੈ।