ਪਾਰਟੀ ਬਿਨ੍ਹਾਂ ਕਿਸੇ ਗੱਠਜੋੜ ਦੇ ਚਾਰ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਲੜੇਗੀ– ਮਾਇਆਵਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਾਇਆਵਤੀ ਨੇ ਕਿਹਾ ਸਾਡੀ ਪਾਰਟੀ ਦਾ ਕਿਸੇ ਨਾਲ ਗੱਠਜੋੜ ਦਾ ਚੰਗਾ ਤਜ਼ੁਰਬਾ ਨਹੀਂ ਹੋਇਆ ਹੈ।

Mayawati

ਲਖਨਉ: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ ਕਿ ਉਨ੍ਹਾਂ ਦੀ ਪਾਰਟੀ ਬਿਨਾਂ ਕਿਸੇ ਗੱਠਜੋੜ ਦੇ ਚਾਰ ਰਾਜਾਂ- ਤਾਮਿਲਨਾਡੂ,ਕੇਰਲ,ਪੱਛਮੀ ਬੰਗਾਲ ਅਤੇ ਪੁਡੂਚੇਰੀ ਵਿੱਚ ਇਕਲੌਤੀ ਵਿਧਾਨ ਸਭਾ ਚੋਣਾਂ ਲੜੇਗੀ। ਮਾਇਆਵਤੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਦੀਆਂ ਚੋਣਾਂ ਵੀ ਲੜੇਗੀ। ”ਉਨ੍ਹਾਂ ਕਿਹਾ ਅਸੀਂ ਚੋਣਾਂ ‘ਤੇ ਕੰਮ ਕਰ ਰਹੇ ਹਾਂ।