ਕੇਂਦਰ ਸਰਕਾਰ ਰੇਲਵੇ ਨੂੰ ਨਿੱਜੀ ਹੱਥਾਂ ਵਿੱਚ ਦੇਣ ਦਾ ਰਾਹ ਪੱਧਰਾ ਕਰ ਰਹੀ ਹੈ- ਡਾ. ਅਮਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਕੇਂਦਰ ਸਰਕਾਰ ਇਸ ਕਰਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ ।

Dr. Amar singh

ਨਵੀਂ ਦਿੱਲੀ: ਪੰਜਾਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਲੋਕ ਸਭਾ ਵਿਚ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ । ਉਨ੍ਹਾਂ ਲੋਕ ਸਭਾ ਵਿੱਚ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਕਰਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ । ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਨਾ ਕਰੇ ਅਤੇ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਗੱਲਬਾਤ ਕਰੇ।