ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਮੁਠਭੇੜ ਦੌਰਾਨ ਇਕ ਅੱਤਵਾਦੀ ਢੇਰ
ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ, ਉਸ ਦੀ ਤੇ ਉਸਦੇ ਸੰਗਠਨ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ।
Terrorist killed in encounter in J&K's Pulwama
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆਂ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੰਗਲਵਾਰ ਨੂੰ ਹੋਈ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ।
ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲਣ ’ਤੇ ਸੁਰੱਖਿਆ ਬਲਾਂ ਵੱਲੋਂ ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਜ਼ਿਲ੍ਹੇ ਦੇ ਚਾਰਸੂ ਇਲਾਕੇ ਦੀ ਘੇਰਾਬੰਦੀ ਕਰ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਸੀ।
ਉਹਨਾਂ ਨੇ ਦੱਸਿਆ ਕਿ ਉਥੇ ਲੁਕੇ ਅੱਤਵਾਦੀਆਂ ਵੱਲੋਂ ਸੁਰੱਖਿਆਂ ਬਲਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਗਈ। ਸੁਰੱਖਿਆ ਬਲਾਂ ਵਲੋਂ ਜਵਾਬੀ ਕਾਰਵਾਈ ਕਰਦਿਆਂ ਅਭਿਆਨ ਮੁਠਭੇੜ ਵਿੱਚ ਤਬਦੀਲ ਹੋ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਮੁੱਠਭੇੜ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਅਤੇ ਉਸ ਦੇ ਸੰਗਠਨ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ।