ਲੈਫਟੀਨੈਂਟ ਜਨਰਲ ਦਲਜੀਤ ਸਿੰਘ ਆਰਮਡ ਫੋਰਸਿਜ਼ ਮੈਡੀਕਲ ਸੇਵਾਵਾਂ ਦੇ ਡਾਇਰੈਕਟਰ ਜਨਰਲ ਨਿਯੁਕਤ
ਦਲਜੀਤ ਸਿੰਘ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੇ ਸਾਬਕਾ ਵਿਦਿਆਰਥੀ ਹਨ।
Lt Gen Daljit Singh appointed as new DG of Armed Forces Medical Services
 		 		
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਲੈਫਟੀਨੈਂਟ ਜਨਰਲ ਦਲਜੀਤ ਸਿੰਘ ਨੂੰ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਕ ਰੱਖਿਆ ਅਧਿਕਾਰੀ ਮੁਤਾਬਕ ਜਨਰਲ ਦਲਜੀਤ ਸਿੰਘ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੇ ਸਾਬਕਾ ਵਿਦਿਆਰਥੀ ਹਨ। ਉਹ ਦੇਸ਼ ਦੇ ਪ੍ਰਸਿੱਧ ਬਾਲ ਰੋਗ ਵਿਗਿਆਨੀ ਅਤੇ ਨਿਓਨੈਟੋਲੋਜਿਸਟ ਵੀ ਹਨ।