Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਮਨੀਪੁਰ ਤੇ ਜਾਪਾਨ, ਰਿਕਟਰ ਪੈਮਾਨੇ 'ਤੇ 6 ਮਾਪੀ ਗਈ ਤੀਬਰਤਾ
ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 6.56 ਵਜੇ ਮਨੀਪੁਰ ਦੇ ਉਖਰੁਲ ਵਿਚ ਆਇਆ।
Earthquake News: ਟੋਕੀਓ - ਜਾਪਾਨ 'ਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6 ਮਾਪੀ ਗਈ। ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਭੂਚਾਲ ਕਾਰਨ ਕਿੰਨੇ ਲੋਕਾਂ ਦੀ ਮੌਤ ਹੋਈ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਇਸ ਦੇ ਨਾਲ ਹੀ ਦੇਸ਼ 'ਚ ਅਜੇ ਤੱਕ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਏਐਨਆਈ ਨੇ ਭੂਚਾਲ ਵਿਗਿਆਨ ਕੇਂਦਰ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.0 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਟੋਕੀਓ 'ਚ ਸੀ। ਇਸ ਦੇ ਨਾਲ ਹੀ ਦੱਸ ਦਈਏ ਕਿ ਮਨੀਪੁਰ 'ਚ ਵੀ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.9 ਮਾਪੀ ਗਈ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 6.56 ਵਜੇ ਮਨੀਪੁਰ ਦੇ ਉਖਰੁਲ ਵਿਚ ਆਇਆ। ਇਸ ਦਾ ਕੇਂਦਰ ਜ਼ਮੀਨ ਤੋਂ 90 ਕਿਲੋਮੀਟਰ ਡੂੰਘਾ ਸੀ। ਇਸ ਦੌਰਾਨ ਡਰੇ ਲੋਕ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।