ਲਾਕਡਾਊਨ ਢਿੱਲ: ਖੁੱਲਣਗੇ ਢਾਬੇ, ਸ਼ਰਾਬ ਦੀਆਂ ਦੁਕਾਨਾਂ ਨੂੰ ਲੈ ਕੇ ਹੋਇਆ ਇਹ ਫ਼ੈਸਲਾ!
ਇਸ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਾਇਦ ਇਹ ਫ਼ੈਸਲਾ...
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਲਾਕਡਾਊਨ 2.0 ਦੌਰਾਨ 20 ਅਪ੍ਰੈਲ ਤੋਂ ਕਈ ਜ਼ਰੂਰੀ ਸੇਵਾਵਾਂ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਢਿੱਲ ਦੇਣ ਦਾ ਫ਼ੈਸਲਾ ਲਿਆ ਹੈ। ਗ੍ਰਹਿ ਵਿਭਾਗ ਦੁਆਰਾ ਇਸ ਬਾਰੇ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਰੈਸਟੋਰੈਂਟ ਤਾਂ ਨਹੀਂ ਖੁਲ੍ਹਣਗੇ ਪਰ ਹਾਈਵੇਅ ਤੇ ਚਲਣ ਵਾਲੇ ਢਾਬੇ ਖੋਲ੍ਹੇ ਜਾ ਰਹੇ ਹਨ। ਖਾਸ ਕਰ ਕੇ ਟਰੱਕ ਡ੍ਰਾਇਵਰਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਬਾਰੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਗਈ।
ਦਸ ਦਈਏ ਕਿ ਲਾਕਡਾਊਨ 3 ਮਈ ਤਕ ਵਧਾ ਦਿੱਤਾ ਗਿਆ ਹੈ। ਗ੍ਰਹਿ ਵਿਭਾਗ ਨੇ ਬੁੱਧਵਾਰ ਨੂੰ ਇਸ ਬਾਰੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਵਿਚ ਕਿਹਾ ਗਿਆ ਹੈ ਕਿ ਇਹਨਾਂ ਕਾਰੋਬਾਰਾਂ ਵਿਚ ਢਿੱਲ ਦੇਣ ਦੇ ਨਾਲ ਹੀ ਰਾਜ ਸਰਕਾਰਾਂ ਨੂੰ ਇਹ ਨਿਸ਼ਚਿਤ ਕਰਨਾ ਪਵੇਗਾ ਕਿ ਸਾਰੇ ਦਫ਼ਤਰਾਂ ਅਤੇ ਵਪਾਰਕ ਕੇਂਦਰਾਂ ਵਿਚ ਸੋਸ਼ਲ ਡਿਸਟੇਸਿੰਗ ਦਾ ਸਖ਼ਤੀ ਨਾਲ ਪਾਲਣ ਹੋਵੇ।
ਉਹਨਾਂ ਇਲਾਕਿਆਂ ਵਿਚ ਇਹ ਕਾਰੋਬਾਰ ਚਾਲੂ ਨਹੀਂ ਹੋਣਗੇ ਜਿਹਨਾਂ ਵਿਚ ਕੋਰੋਨਾ ਵਾਇਰਸ ਦੇ ਵਧ ਮਾਮਲੇ ਹਨ। ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸਾਰੇ ਰੈਸਟੋਰੈਂਟ ਬੰਦ ਰਹਿਣਗੇ ਪਰ ਹਾਈਵੇਅ ਤੇ ਚਲਣ ਵਾਲੇ ਢਾਬੇ ਖੋਲ੍ਹੇ ਜਾਣਗੇ। ਅਸਲ ਵਿਚ ਲਾਕਡਾਊਨ ਦੇ ਪਹਿਲੇ ਪੜਾਅ ਵਿਚ ਬਹੁਤ ਸਾਰੇ ਟਰੱਕ ਡ੍ਰਾਇਵਰ ਸੜਕਾਂ ਤੇ ਹੀ ਫਸ ਗਏ ਸਨ ਅਤੇ ਉਹਨਾਂ ਨੂੰ ਖਾਣ-ਪੀਣ ਵਿਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਾਇਦ ਇਹ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਟਰੱਕਾਂ ਦੀ ਰਿਪੇਅਰਿੰਗ ਕਰਨ ਵਾਲੀਆਂ ਦੁਕਾਨਾਂ ਵੀ ਖੁਲ੍ਹੀਆਂ ਰਹਿਣਗੀਆਂ। ਬਹੁਤ ਸਾਰੇ ਲੋਕ ਇਸ ਗੱਲ ਤੋਂ ਨਿਰਾਸ਼ ਹੋ ਸਕਦੇ ਹਨ ਕਿ ਸਰਕਾਰ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦਾ ਫੈਸਲਾ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਬਾਰਾਂ ਵੀ ਪਹਿਲਾਂ ਵਾਂਗ ਬੰਦ ਰਹਿਣਗੀਆਂ।
ਸਾਰੇ ਸਿਨੇਮਾ ਹਾਲ, ਮਾਲ, ਸ਼ਾਪਿੰਗ ਕੰਪਲੈਕਸ, ਜਿੰਮ, ਖੇਡ ਕੰਪਲੈਕਸ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ ਅਤੇ ਆਡੀਟੋਰੀਅਮ 3 ਮਈ ਤੱਕ ਬੰਦ ਰਹਿਣਗੇ। ਗੌਰਤਲਬ ਹੈ ਕਿ ਕਈ ਰਾਜ ਸਰਕਾਰਾਂ ਇਹ ਚਾਹੁੰਦੀਆਂ ਸਨ ਕਿ ਸ਼ਰਾਬ ਦੇ ਠੇਕੇ ਖੋਲ੍ਹੇ ਜਾਣ ਕਿਉਂ ਕਿ ਉਹਨਾਂ ਨੂੰ ਇਸ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।
Rozana Spokesman, Punjabi News, Online News,