ਕਾਂਗਰਸ ਨੇ ਸ਼ੁਰੂ ਕੀਤਾ ਅਪਣਾ ਡਿਜੀਟਲ ਚੈਨਲ , 24 ਅਪ੍ਰੈਲ ਤੋਂ ਹੋਵੇਗਾ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ,ਕਾਂਗਰਸ ਦੇ ਮੁੱਖ ਬੁਲਾਰੇ ਸਰੁਜੇਵਾਲਾ ਅਤੇ ਕੁੱਝ ਹੋਰ ਆਗੂਆਂ ਦੀ ਮੌਜੂਦਗੀ ’ਚ ਇਸ ਚੈਨਲ ਦੀ ਸ਼ੁਰੂਆਤ ਕੀਤੀ ਗਈ

Congress launches INC TV, its own digital media platform

ਨਵੀਂ ਦਿੱਲੀ : ਕਾਂਗਰਸ ਨੇ ਬੁਧਵਾਰ ਨੂੰ ਅਪਣਾ ਡਿਜੀਟਲ ਚੈਨਲ ਸ਼ੁਰੂ ਕੀਤਾ ਜਿਸ ’ਤੇ ਪ੍ਰੋਗਰਾਮਾਂ ਦਾ ਰਸਮੀ ਤੌਰ ’ਤੇ ਪ੍ਰਸਾਰਣ 24 ਅਪ੍ਰੈਲ ਤੋਂ ਰਾਸ਼ਟਰੀ ਪੰਚਾਇਤੀ ਰਾਜ ਦਿਵਸ ’ਤੇ ਸ਼ੁਰੂ ਹੋਵੇਗਾ। ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ, ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਰੁਜੇਵਾਲਾ ਅਤੇ ਕੁੱਝ ਹੋਰ ਆਗੂਆਂ ਦੀ ਮੌਜੂਦਗੀ ’ਚ ਇਸ ਚੈਨਲ ਦੀ ਸ਼ੁਰੂਆਤ ਕੀਤੀ ਗਈ।

ਸੁਰਜੇਵਾਲਾ ਨੇ ਕਿਹਾ, ‘‘ਬਾਬਾ ਸਾਹਿਬ ਅੰਬੇਡਕਰ ਦੀ ਜਨਮ ਜੇਯੰਤੀ ਭਾਰਤ ਦੇ ਸੰਵਿਧਾਨ ਅਤੇ ਸੰਵਿਧਾਨਕ ਅਧਿਕਾਰਾਂ ਦਾ ਉਤਸਵ ਹੈ। ਉਨ੍ਹਾਂ ਦਸਿਆ ਕਿ ਇਸ ਚੈਨਲ ’ਤੇ ਰੋਜ਼ਾਨਾ ਅੱਠ ਘੰਟੇ ਦਾ ਸਿੱਧਾ ਪ੍ਰਸਾਰਣ ਹੋਵੇਗਾ ਅਤੇ ਅੱਗੇ ਇਸ ਮਿਆਦ ਨੂੰ ਅੱਗੇ ਵਧਾਇਆ ਜਾਵੇਗਾ।