ਰਾਜਸਥਾਨ 'ਚ ਬੋਲੈਰੋ ਨੇ ਟਰੱਕ ਨੂੰ ਮਾਰੀ ਜ਼ਬਰਦਸਤ ਟੱਕਰ, ਮੰਦਿਰ ਜਾ ਰਹੇ 6 ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਾਦਸਾ ਇੰਨਾ ਭਿਆਨਕ ਸੀ ਕਿ ਬੋਲੈਰੋ ਦੇ ਪਰਖੱਚੇ ਉੱਡ ਗਏ।

photo

 

ਜੈਪੁਰ: ਰਾਜਸਥਾਨ ਦੇ ਜੋਧਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਹਾਦਸੇ 'ਚ 6 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ। ਜਦਕਿ 3 ਲੋਕ ਜ਼ਖਮੀ ਹੋਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਬੋਲੈਰੋ ਦੇ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਜ਼ਖਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਸਪਤਾਲ ਭੇਜ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਰਾਜਸਥਾਨ ਦੇ ਚੁਰੂ ਦੇ ਰਹਿਣ ਵਾਲੇ ਹਨ। ਹਾਦਸੇ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਲੋਕਾਂ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਜੋਧਪੁਰ-ਜੈਪੁਰ ਹਾਈਵੇਅ 'ਤੇ ਇਹ ਸੜਕ ਹਾਦਸਾ ਵਾਪਰਿਆ। ਜੋਧਪੁਰ ਦਿਹਾਤੀ ਪੁਲਿਸ ਦੇ ਵਧੀਕ ਪੁਲਿਸ ਸੁਪਰਡੈਂਟ ਸੁਨੀਲ ਪਵਾਰ ਨੇ ਦੱਸਿਆ ਕਿ ਬਿਲਾੜਾ ਨੇੜੇ ਜੁਰਲੀ ਫਾਂਟਾ ਨੇੜੇ ਰਾਤ ਕਰੀਬ ਇੱਕ ਵਜੇ ਇੱਕ ਬੋਲੈਰੋ ਨੇ ਪਿੱਛੇ ਤੋਂ ਇੱਕ ਟਰੱਕ ਨੂੰ ਟੱਕਰ ਮਾਰ ਦਿੱਤੀ।

 

 

ਹਾਦਸਾ ਇੰਨਾ ਭਿਆਨਕ ਸੀ ਕਿ ਬੋਲੈਰੋ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। 3 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲਣ 'ਤੇ ਬਿਲਾੜਾ ਥਾਣਾ ਪੁਲਸ ਪਹੁੰਚੀ, ਜ਼ਖਮੀਆਂ ਨੂੰ ਮਥੁਰਾਦਾਸ ਮਾਥੁਰ ਹਸਪਤਾਲ ਭੇਜਿਆ ਗਿਆ। ਜਦੋਂਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਿਲਾੜਾ ਦੇ ਮੁਰਦਾ ਘਰ ਭੇਜ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਕਲੈਕਟਰ ਹਿਮਾਂਸ਼ੂ ਗੁਪਤਾ ਵੀ ਐਮਡੀਐਮ ਹਸਪਤਾਲ ਪਹੁੰਚ ਗਏ।

 

ਉਥੇ ਪਹੁੰਚ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੇ ਨਾਲ ਹੀ ਹਾਈਵੇਅ 'ਤੇ ਜਾਮ ਦੀ ਸਥਿਤੀ ਬਣ ਗਈ ਪਰ ਪੁਲਿਸ ਨੇ ਆਵਾਜਾਈ ਸ਼ੁਰੂ ਕਰਵਾਈ। ਪੁਲਿਸ ਨੇ ਦੱਸਿਆ ਕਿ ਚੁਰੂ ਦਾ ਰਹਿਣ ਵਾਲਾ ਪਰਿਵਾਰ ਨਗਾਣਾ ਕੁਲਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ।
ਹਾਦਸੇ ਵਿੱਚ ਚੁਰੂ ਵਾਸੀ ਵਿਜੇ ਸਿੰਘ, ਉਦੈ ਪ੍ਰਤਾਪ ਸਿੰਘ, ਮੰਜੂ ਕੰਵਰ, ਪ੍ਰਵੀਨ ਸਿੰਘ, ਦਰਪਨ ਸਿੰਘ ਅਤੇ ਮਧੂਕੰਵਰ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 3 ਲੋਕਾਂ ਦੀ ਬਿਲਾੜਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਦੋ ਜ਼ਖਮੀ ਸੰਜੂ ਕੰਵਰ ਅਤੇ ਪਵਨ ਸਿੰਘ ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀ ਚੈਨ ਸਿੰਘ ਨੂੰ ਬਿਲੜਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।