ਕਿਸਾਨ ਅੰਦੋਲਨ ਦੇ ਹੱਕ ‘ਚ ਬੋਲਣ ਵਾਲੇ ਤਨਮਨਜੀਤ ਢੇਸੀ ਨੂੰ ਕਿਸਾਨ ਯੂਨੀਅਨਾਂ ਨੇ ਕੀਤਾ ਸਨਮਾਨਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨ ਆਗੂਆਂ  ਨੇ ਵਿਸ਼ਵ ਦੇ ਸਭ ਤੋਂ ਵੱਡੇ ਕਿਸਾਨ ਅੰਦੋਲਨ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ।

Photo

 

 ਚੰਡੀਗੜ੍ਹ:  ਇੰਗਲੈਂਡ ਦੀ ਸੰਸਦ ਵਿਚ ਕਿਸਾਨ ਅੰਦੋਲਨ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਲਈ UK ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਸਨਮਾਨਿਤ ਕੀਤਾ।

 

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ।  ਕਿਸਾਨ ਆਗੂਆਂ  ਨੇ ਵਿਸ਼ਵ ਦੇ ਸਭ ਤੋਂ ਵੱਡੇ ਕਿਸਾਨ ਅੰਦੋਲਨ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ।

 

ਮੁੱਖ ਮਹਿਮਾਨ ਯੂਕੇ ਦੇ ਐਮਪੀ ਢੇਸੀ ਨੇ ਭਾਰਤੀ ਕਿਸਾਨਾਂ ਲਈ ਐਨਆਰਆਈ ਭਾਈਚਾਰੇ ਵੱਲੋਂ ਕੀਤੀ ਗਈ ਹਰ ਤਰ੍ਹਾਂ ਦੀ ਸਹਾਇਤਾ ਅਤੇ ਦੇਸ਼ ਵਿੱਚੋਂ ਕਈ ਸਰੋਤਾਂ ਤੋਂ ਪ੍ਰਾਪਤ ਹੁੰਦੀ ਰੋਜ਼ਾਨਾ ਜਾਣਕਾਰੀ, ਖਾਸ ਤੌਰ ’ਤੇ ਆਦਮਪੁਰ ਤੋਂ ਉਨ੍ਹਾਂ ਦੇ ਚਾਚਾ ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸਜੀਪੀਸੀ ਵੱਲੋਂ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ।