ਜਾਪਾਨ ਧਮਾਕੇ ’ਤੇ ਬੋਲੇ ਪ੍ਰਧਾਨ ਮੰਤਰੀ, “ਭਾਰਤ ਹਿੰਸਾ ਦੀਆਂ ਸਾਰੀਆਂ ਕਾਰਵਾਈਆਂ ਦੀ ਨਿਖੇਧੀ ਕਰਦਾ ਹੈ”

ਏਜੰਸੀ

ਖ਼ਬਰਾਂ, ਰਾਸ਼ਟਰੀ

ਪੱਛਮੀ ਬੰਦਰਗਾਹ ਸ਼ਹਿਰ ਵਿਚ ਇਕ ਸਮਾਗਮ ਦੌਰਾਨ ਕਿਸੇ ਨੇ ਵਿਸਫੋਟਕ ਯੰਤਰ ਸੁੱਟਿਆ

India condemns all acts of violence: Modi after Japanese PM escapes unhurt in blast

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਪ੍ਰਚਾਰ ਮੁਹਿੰਮ ਦੌਰਾਨ ਹੋਏ ਧਮਾਕੇ ਵਿਚ ਜਾਪਾਨ ਦੇ ਆਪਣੇ ਹਮਰੁਤਬਾ ਫੂਮਿਓ ਕਿਸ਼ਿਦਾ ਦੇ ਸੁਰੱਖਿਅਤ ਬਚ ਜਾਣ 'ਤੇ ਰਾਹਤ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਹਿੰਸਾ ਦੀਆਂ ਸਾਰੀਆਂ ਕਾਰਵਾਈਆਂ ਦੀ ਨਿਖੇਧੀ ਕਰਦਾ ਹੈ।

ਇਹ ਵੀ ਪੜ੍ਹੋ: ਲੁਧਿਆਣਾ: ਮਨੀ ਐਕਸਚੇਂਜਰ ਕਤਲ ਮਾਮਲੇ 'ਚ ਪੁਲਿਸ ਨੇ ਔਰਤ ਸਮੇਤ ਦੋ ਮੁਲਜ਼ਮ ਕੀਤੇ ਕਾਬੂ

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਮੈਨੂੰ ਜਾਪਾਨ ਦੇ ਵਾਕਾਯਾਮਾ ਵਿਚ ਇਕ ਜਨਤਕ ਸਮਾਗਮ ਦੌਰਾਨ ਹਿੰਸਕ ਘਟਨਾ ਬਾਰੇ ਪਤਾ ਲੱਗਿਆ, ਜਿੱਥੇ ਮੇਰੇ ਦੋਸਤ ਪ੍ਰਧਾਨ ਮੰਤਰੀ ਕਿਸ਼ਿਦਾ ਮੌਜੂਦ ਸਨ। ਸ਼ੁਕਰ ਹੈ ਕਿ ਉਹ ਸੁਰੱਖਿਅਤ ਹਨ। ਮੈਂ ਉਹਨਾਂ ਦੀ ਚੰਗੀ ਅਤੇ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ। ਭਾਰਤ ਹਿੰਸਾ ਦੀਆਂ ਸਾਰੀਆਂ ਕਾਰਵਾਈਆਂ ਦੀ ਨਿਖੇਧੀ ਕਰਦਾ ਹੈ।”

ਇਹ ਵੀ ਪੜ੍ਹੋ: ਬਿਹਾਰ: ਜ਼ਹਿਰੀਲੀ ਸ਼ਰਾਬ ਨਾਲ 16 ਲੋਕਾਂ ਦੀ ਮੌਤ, 6 ਪਿੰਡਾਂ ਵਿਚ ਕਈਆਂ ਦੀ ਹਾਲਤ ਗੰਭੀਰ

ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਪੱਛਮੀ ਬੰਦਰਗਾਹ ਸ਼ਹਿਰ ਵਿਚ ਇਕ ਸਮਾਗਮ ਦੌਰਾਨ ਕਿਸੇ ਨੇ ਵਿਸਫੋਟਕ ਯੰਤਰ ਸੁੱਟਿਆ ਸੀ, ਇਸ ਦੌਰਾਨ ਕਿਸ਼ਿਦਾ ਵਾਲ-ਵਾਲ ਬਚ ਗਏ। ਪੁਲਿਸ ਨੇ ਮੌਕੇ ’ਤੇ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ।