ਨਦੀ 'ਚ ਡਿੱਗੀ ਟਰੈਕਟਰ-ਟਰਾਲੀ, 13 ਦੀ ਮੌਤ: 30 ਤੋਂ ਵੱਧ ਲੋਕ ਸਵਾਰ ਸਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਓਵਰਟੇਕ ਕਰਦੇ ਸਮੇਂ ਹੋਇਆ ਹਾਦਸਾ

photo

 

ਸ਼ਾਹਜਹਾਂਪੁਰ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ 'ਚ ਤਿਲਹਾਰ ਨਿਗੋਹੀ ਰੋਡ 'ਤੇ ਸ਼ਨੀਵਾਰ ਨੂੰ ਇਕ ਟਰੈਕਟਰ-ਟਰਾਲੀ ਪੁਲ ਤੋਂ ਹੇਠਾਂ ਡਿੱਗ ਗਈ। ਡੀਐਮ ਨੇ ਹਾਦਸੇ ਵਿੱਚ 13 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਟਰਾਲੀ ਵਿੱਚ 30 ਤੋਂ 35 ਲੋਕ ਸਵਾਰ ਸਨ। ਰੇਤਾ ਪੁਲ ਤੋਂ ਟਰੈਕਟਰ-ਟਰਾਲੀ ਰੇਲਿੰਗ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਸਥਾਨਕ ਲੋਕਾਂ ਦੇ ਨਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਪਿੰਡ ਸਨੌਰਾ ਦੇ ਲੋਕ ਪਿੰਡ ਵਿੱਚ ਭਾਗਵਤ ਕਥਾ ਲਈ ਜਲ ਲੈਣ ਜਾ ਰਹੇ ਸਨ।

ਐਸਪੀ ਐਸ ਆਨੰਦ ਅਨੁਸਾਰ ਹਾਦਸੇ ਵਿੱਚ 20 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। SDRF ਅਤੇ NDRF ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਨਜ਼ਦੀਕੀ ਸੀ.ਐੱਚ.ਸੀ. ਜ਼ਿਲ੍ਹਾ ਹਸਪਤਾਲ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਗੰਭੀਰ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਭੇਜਿਆ ਜਾ ਰਿਹਾ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ।