Delhi Excise Policy: CBI ਨੇ ਕੇ ਕਵਿਤਾ ਨੂੰ ਅਦਾਲਤ ਵਿਚ ਕੀਤਾ ਪੇਸ਼; ਕੋਰਟ ਨੇ 23 ਅਪ੍ਰੈਲ ਤਕ ਨਿਆਂਇਕ ਹਿਰਾਸਤ ’ਚ ਭੇਜਿਆ

ਏਜੰਸੀ

ਖ਼ਬਰਾਂ, ਰਾਸ਼ਟਰੀ

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ

Delhi court sends K Kavitha to judicial custody till April 23 in CBI case

Delhi Excise Policy: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਨੇਤਾ ਕੇ. ਕਵਿਤਾ ਨੂੰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ 23 ਅਪ੍ਰੈਲ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ।

ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਨੂੰ ਤਿਹਾੜ ਜੇਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਵਿਤਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਤਿਹਾੜ ਵਿਚ ਰੱਖਿਆ ਗਿਆ ਸੀ। ਜੱਜ ਵਲੋਂ ਪਹਿਲਾਂ ਦਿਤੀ ਗਈ ਤਿੰਨ ਦਿਨ ਦੀ ਪੁਲਿਸ ਹਿਰਾਸਤ ਦੀ ਮਿਆਦ ਖਤਮ ਹੋਣ ਮਗਰੋਂ ਸੀਬੀਆਈ ਨੇ ਕਵਿਤਾ ਨੂੰ ਅਦਾਲਤ ਵਿਚ ਪੇਸ਼ ਕੀਤਾ। ਸੀਬੀਆਈ ਅਧਿਕਾਰੀਆਂ ਨੇ ਹਾਲ ਹੀ ਵਿਚ ਵਿਸ਼ੇਸ਼ ਅਦਾਲਤ ਤੋਂ ਇਜਾਜ਼ਤ ਲੈ ਕੇ ਕਵਿਤਾ ਤੋਂ ਜੇਲ ਅੰਦਰ ਪੁੱਛਗਿੱਛ ਕੀਤੀ ਸੀ।

ਬੀਆਰਐਸ ਨੇਤਾ ਤੋਂ ਇਸ ਮਾਮਲੇ ਦੇ ਸਹਿ-ਦੋਸ਼ੀ ਬੁਚੀ ਬਾਬੂ ਦੇ ਫੋਨ ਤੋਂ ਬਰਾਮਦ ਕੀਤੇ ਗਏ ਜ਼ਮੀਨੀ ਸੌਦੇ ਨਾਲ ਸਬੰਧਤ ਵਟਸਐਪ ਚੈਟ ਅਤੇ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ ਸੀ। ਇਲਜ਼ਾਮ ਹਨ ਕਿ ਆਬਕਾਰੀ ਨੀਤੀ ਵਿਚ ਕਥਿਤ ਬਦਲਾਅ ਲਈ ਆਮ ਆਦਮੀ ਪਾਰਟੀ (ਆਪ) ਨੂੰ 100 ਕਰੋੜ ਰੁਪਏ ਰਿਸ਼ਵਤ ਵਜੋਂ ਦਿਤੇ ਗਏ ਸਨ। ਈਡੀ ਨੇ ਕਵਿਤਾ (46) ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿਚ ਹੈ।

(For more Punjabi news apart from Delhi court sends K Kavitha to judicial custody till April 23 in CBI case, stay tuned to Rozana Spokesman)