ਕੌਣ ਹੈ ਰੋਹਿਤ ਗੋਦਾਰਾ? ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ 'ਚ ਆਇਆ ਨਾਮ, ਜਾਣੋ ਲਾਰੇਂਸ ਬਿਸ਼ਨੋਈ ਨਾਲ ਕੀ ਹੈ ਸਬੰਧ
ਕੌਣ ਹੈ ਰੋਹਿਤ ਗੋਦਾਰਾ?
Salman Khan Residence firing : ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਬਾਹਰ ਐਤਵਾਰ ਸਵੇਰੇ ਕਰੀਬ 4.55 ਵਜੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ। ਅਣਪਛਾਤੇ ਬਾਈਕ ਸਵਾਰਾਂ ਨੇ ਗਲੈਕਸੀ ਦੇ ਬਾਹਰ ਕਈ ਰਾਉਂਡ ਫਾਇਰ ਕੀਤੇ। ਇਸ ਹਾਦਸੇ 'ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਪਰ ਗੋਲੀਬਾਰੀ ਦੀ ਘਟਨਾ ਨੇ ਸਲਮਾਨ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਨੂੰ ਚਿੰਤਤ ਕਰ ਦਿੱਤਾ ਹੈ।
ਸਵਾਲ ਇਹ ਉੱਠ ਰਿਹਾ ਹੈ ਕਿ ਇੰਨੀ ਸਖ਼ਤ ਸੁਰੱਖਿਆ ਦੇ ਬਾਵਜੂਦ ਵੀ ਇਸ ਘਟਨਾ ਨੂੰ ਅੰਜਾਮ ਕਿਵੇਂ ਦਿੱਤਾ ਗਿਆ। ਹੁਣ ਇਸ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਕਰ ਰਹੀ ਹੈ। ਮਾਮਲੇ ਦੀ ਜਾਂਚ ਲਈ 15 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਹਮਲੇ ਪਿੱਛੇ ਰੋਹਿਤ ਗੋਦਾਰਾ ਦਾ ਨਾਂ ਸਾਹਮਣੇ ਆਇਆ ਹੈ।
ਕੌਣ ਹੈ ਰੋਹਿਤ ਗੋਦਾਰਾ?
ਰੋਹਿਤ ਗੋਦਾਰਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ, ਉਹ ਬ੍ਰਿਟੇਨ ਤੋਂ ਗਿਰੋਹ ਦੀਆਂ ਸਾਰੀਆਂ ਕਾਰਵਾਈਆਂ ਨੂੰ ਸੰਭਾਲਦਾ ਹੈ। NIA ਲੰਬੇ ਸਮੇਂ ਤੋਂ ਉਸ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਹੀ ਸੀ। ਰੋਹਿਤ ਮੂਲ ਰੂਪ ਤੋਂ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ ਅਤੇ ਉਹ ਕਤਲ ਅਤੇ ਫਿਰੌਤੀ ਦੇ 35 ਤੋਂ ਵੱਧ ਮਾਮਲਿਆਂ ਵਿੱਚ ਆਰੋਪੀ ਹੈ। ਉਹ ਫਰਜ਼ੀ ਪਾਸਪੋਰਟ ਬਣਾ ਕੇ ਦੁਬਈ ਭੱਜ ਗਿਆ ਸੀ। ਇਸ ਤੋਂ ਬਾਅਦ ਉਹ ਯੂ.ਕੇ. ਚਲਾ ਗਿਆ।
ਜਦੋਂ ਐਨਆਈ ਨੇ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਤੋਂ ਪੁੱਛ-ਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਕੋਲ ਇੱਕ 'ਕਾਰੋਬਾਰੀ ਮਾਡਲ' ਸੀ। ਵੱਖ-ਵੱਖ ਰਾਜਾਂ ਵਿੱਚ ਉਸਦੇ ਮਾਡਲ ਨੂੰ ਵੱਖ-ਵੱਖ ਲੋਕਾਂ ਦੁਆਰਾ ਸੰਭਾਲਿਆ ਜਾਂਦਾ ਹੈ। ਇਨ੍ਹਾਂ ਵਿੱਚੋਂ ਰੋਹਿਤ ਉਸਦਾ ਰਾਜਸਥਾਨ ਵਿੱਚ ਸਾਰਾ ਕੰਮ ਦੇਖਦਾ ਹੈ। ਗੋਦਾਰਾ ਪਿਛਲੇ ਸਾਲ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇਡੀ ਦੇ ਕਤਲ ਅਤੇ ਮਈ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਕਥਿਤ ਤੌਰ 'ਤੇ ਸ਼ਾਮਲ ਸੀ।