ਕਰਨਾਟਕ ਚੋਣ : ਰੁਝਾਨਾਂ ਵਿਚ ਪਿਛੜੀ ਕਾਂਗਰਸ ਨੇ ਸਵੀਕਾਰੀ ਹਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਹੋ ਰਹੀ ਵੋਂਟਾਂ ਦੀ ਗਿਣਤੀ ਦੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਜਿੱਤ ਵੱਲ ਅਪਣੇ...

congress accpets loss in karnataka polls

ਬੰਗਲੁਰੂ : ਕਰਨਾਟਕ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਹੋ ਰਹੀ ਵੋਂਟਾਂ ਦੀ ਗਿਣਤੀ ਦੇ ਰੁਝਾਨਾਂ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਜਿੱਤ ਵੱਲ ਅਪਣੇ ਅੱਧੇ ਰਸਤੇ ਨੂੰ ਪਾਰ ਕਰ ਚੁੱਕੀ ਹੈ। ਰੁਝਾਨਾਂ ਨੂੰ ਦੇਖਦੇ ਹੋਏ ਸੱਤਾਧਾਰੀ ਕਾਂਗਰਸ ਨੇ ਹਾਰ ਸਵੀਕਾਰ ਕਰ ਲਈ ਹੈ। ਰਾਜ ਦੇ ਊਰਜਾ ਮੰਤਰੀ ਅਤੇ ਕਾਂਗਰਸ ਨੇਤਾ ਡੀਕੇ ਸ਼ਿਵਕੁਮਾਰ ਨੇ ਮੀਡੀਆ ਨੂੰ ਦਸਿਆ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਉਨ੍ਹਾਂ ਦੀ ਪਾਰਟੀ (ਕਾਂਗਰਸ) ਸੱਤਾ ਵਿਚ ਪੰਜ ਸਾਲ ਰਹਿਣ ਤੋਂ ਬਾਅਦ ਸੱਤਾ ਤੋਂ ਬੇਦਖ਼ਲ ਹੁੰਦੀ ਦਿਖ ਰਹੀ ਹੈ। 

ਸ਼ਿਵ ਕੁਮਾਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕਾਫ਼ੀ ਮਿਹਨਤ ਕੀਤੀ ਪਰ ਸਥਾਨਕ ਨੇਤਾ ਚੋਣ ਹਾਰ ਗਏ। ਅਸੀਂ ਰਾਹੁਲ ਦੀਆਂ ਰੈਲੀਆਂ ਦਾ ਪੂਰੀ ਤਰ੍ਹਾਂ ਲਾਭ ਨਹੀਂ ਉਠਾ ਸਕੇ, ਇਸ ਲਈ ਅਸੀਂ ਹਾਰ ਗਏ।

ਇਸ ਤੋਂ ਪਹਿਲਾਂ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਜਨਤਾ ਦਲ ਸੈਕੁਲਰ ਦੇ ਨਾਲ ਗਠਜੋੜ ਸੰਭਵ ਹੈ। ਖੜਗੇ ਨੇ ਕਿਹਾ ਕਿ ਅਸੀਂ ਹਾਈਕਮਾਨ ਨਾਲ ਇਸ ਮੁੱਦੇ 'ਤੇ ਚਰਚਾ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਗੁ਼ਲਾਮ ਨਬੀ ਆਜ਼ਾਦ ਅਤੇ ਅਸ਼ੋਕ ਗਹਿਲੋਤ ਨੂੰ ਮਿਲਣ ਜਾ ਰਿਹਾ ਹਾਂ ਅਤੇ ਇਸ 'ਤੇ ਚਰਚਾ ਕਰਾਂਗੇ। 

ਕਰਨਾਟਕ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਅਜਿਹੇ ਵਿਚ ਰੁਝਾਨ ਵਿਚ ਭਾਜਪਾ ਨੂੰ ਪੂਰਨ ਬਹੁਮਤ ਮਿਲ ਗਿਆ ਹੈ। ਰੁਝਾਨਾਂ ਨੂੰ ਦੇਖਦੇ ਹੋਏ ਹੀ ਅਪਣੀ ਜਿੱਤ ਦਾ ਦਾਅਵਾ ਕਰਨ ਵਾਲੇ ਨੇਤਾਵਾਂ ਦੇ ਸੁਰ ਬਦਲਣੇ ਸ਼ੁਰੂ ਹੋ ਗਏ ਹਨ।