ਸ਼ੋਪੀਆਂ 'ਚ CRPF ਟੀਮ 'ਤੇ ਹਮਲਾ, ਮੁਕਾਬਲੇ 'ਚ ਇਕ ਨਾਗਰਿਕ ਦੀ ਗਈ ਜਾਨ 

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਤਵਾਦੀਆਂ ਨੇ CRPF ਅਤੇ ਐਸਓਜੀ ਦੀ ਸਾਂਝੀ ਟੀਮ ਨੂੰ ਨਿਸ਼ਾਨਾ ਬਣਾਇਆ।

CRPF team attacked in Shopian

ਜੰਮੂ : ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਸ਼ੋਪੀਆਂ 'ਚ ਐਤਵਾਰ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕੀਤਾ। ਅੱਤਵਾਦੀਆਂ ਨੇ CRPF ਅਤੇ ਐਸਓਜੀ ਦੀ ਸਾਂਝੀ ਟੀਮ ਨੂੰ ਨਿਸ਼ਾਨਾ ਬਣਾਇਆ। ਜਵਾਬੀ ਗੋਲੀਬਾਰੀ ਦੌਰਾਨ ਅੱਤਵਾਦੀ ਨੇੜਲੇ ਜੰਗਲਾਂ ਵੱਲ ਭੱਜ ਗਏ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੀਆਰਪੀਐਫ ਦੀ 182ਵੀਂ ਬਟਾਲੀਅਨ ਅਤੇ ਐਸਓਜੀ ਦੇ ਸਮੂਹ ਨੂੰ ਨਿਸ਼ਾਨਾ ਬਣਾਇਆ ਸੀ। ਮੁਕਾਬਲੇ ਵਿੱਚ ਸਥਾਨਕ ਨਾਗਰਿਕ ਸ਼ੋਏਬ ਗਨੀ ਮਾਰਿਆ ਗਿਆ ਸੀ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਇੱਕ ਕਸ਼ਮੀਰੀ ਪੰਡਤ ਰਾਹੁਲ ਭੱਟ ਨੂੰ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਰਾਹੁਲ ਬਡਗਾਮ ਦੇ ਚਦੂਰਾ ਤਹਿਸੀਲ ਦਫ਼ਤਰ ਦਾ ਕਲਰਕ ਸੀ। ਅੱਤਵਾਦੀਆਂ ਨੇ ਸਰਕਾਰੀ ਦਫਤਰ 'ਚ ਦਾਖਲ ਹੋ ਕੇ ਉਸ 'ਤੇ ਗੋਲੀਬਾਰੀ ਕੀਤੀ, ਰਾਹੁਲ ਦੇ ਸਾਥੀ ਉਸ ਨੂੰ ਹਸਪਤਾਲ ਲੈ ਗਏ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਰਾਹੁਲ ਦੇ ਕਤਲ ਨੂੰ 24 ਘੰਟੇ ਵੀ ਨਹੀਂ ਹੋਏ ਸਨ ਕਿ ਅੱਤਵਾਦੀ ਰਿਆਜ਼, ਇੱਕ ਐਸਪੀਓ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਰਾਹੁਲ ਭੱਟ ਦੀ ਹੱਤਿਆ ਦੇ 24 ਘੰਟਿਆਂ ਦੇ ਅੰਦਰ ਸੁਰੱਖਿਆ ਬਲਾਂ ਨੇ ਉਸ ਦੀ ਹੱਤਿਆ 'ਚ ਸ਼ਾਮਲ 3 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।
ਇਨ੍ਹਾਂ ਹੱਤਿਆਵਾਂ ਤੋਂ ਬਾਅਦ ਕਸ਼ਮੀਰ ਸਮੇਤ ਦੇਸ਼ ਭਰ 'ਚ ਗੁੱਸਾ ਹੈ। ਲੋਕ ਇਨ੍ਹਾਂ ਕਤਲਾਂ ਦਾ ਵਿਰੋਧ ਕਰ ਰਹੇ ਹਨ। ਕਸ਼ਮੀਰ ਦੇ ਸਥਾਨਕ ਆਗੂਆਂ ਨੇ ਇਨ੍ਹਾਂ ਹੱਤਿਆਵਾਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਮਹਿਬੂਬਾ ਮੁਫਤੀ ਅਤੇ ਫਾਰੂਕ ਅਬਦੁੱਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਸ਼ਮੀਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ।