ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਲਿਖਿਆ ਪੱਤਰ, ਕਿਹਾ- 21 ਮਈ ਨੂੰ ਉੱਚ ਪੱਧਰ 'ਤੇ ਮਨਾਇਆ ਜਾਵੇਗਾ ਅਤਿਵਾਦ ਵਿਰੋਧੀ ਦਿਵਸ 

ਏਜੰਸੀ

ਖ਼ਬਰਾਂ, ਰਾਸ਼ਟਰੀ

ਜਨਤਕ ਖੇਤਰ ਦੇ ਅਦਾਰਿਆਂ ਅਤੇ ਹੋਰ ਜਨਤਕ ਸੰਸਥਾਨਾਂ ’ਚ ਅੱਤਵਾਦ ਵਿਰੋਧੀ ਸਹੁੰ ਚੁੱਕੀ ਜਾ ਸਕਦੀ ਹੈ। 

anti-terrorism day

 

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰਾਲਾ ਨੇ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਮੰਤਰਾਲਿਆ ਨੂੰ ਇਕ ਪੱਤਰ ਲਿਖਿਆ ਹੈ ਜਿਸ ਵਿਚ ਇਹ ਕਿਹਾ ਗਿਆ ਹੈ ਕਿ 21 ਮਈ ਨੂੰ ਉਚਿਤ ਤਰੀਕੇ ਨਾਲ ਅੱਤਵਾਦ ਵਿਰੋਧੀ ਦਿਵਸ ਮਨਾਇਆ ਜਾਵੇਗਾ। ਇਹ ਪੱਤਰ ਸਕੱਤਰਾਂ ਨੂੰ ਭੇਜਿਆ ਗਿਆ ਹੈ। ਇਸ ਦਿਨ ਦੇ ਮਹੱਤਵ ਨੂੰ ਧਿਆਨ ’ਚ ਰੱਖਦੇ ਹੋਏ ਪੱਤਰ ’ਚ ਕਿਹਾ ਗਿਆ ਹੈ ਕਿ ਹਰ ਸਾਲ 21 ਮਈ ਨੂੰ ਅੱਤਵਾਦ ਵਿਰੋਧੀ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੇ ਪਿੱਛੇ ਦਾ ਮੰਤਵ ਨੌਜਵਾਨਾਂ ਨੂੰ ਅੱਤਵਾਦ ਅਤੇ ਹਿੰਸਾ ਦੇ ਰਸਤੇ ਤੋਂ ਦੂਰ ਕਰਨਾ ਹੈ। ਗ੍ਰਹਿ ਮੰਤਰਾਲਾ ਨੇ ਕਿਹਾ ਹੈ ਕਿ ਸਾਰੇ ਸਰਕਾਰੀ ਦਫ਼ਤਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਹੋਰ ਜਨਤਕ ਸੰਸਥਾਨਾਂ ’ਚ ਅੱਤਵਾਦ ਵਿਰੋਧੀ ਸਹੁੰ ਚੁੱਕੀ ਜਾ ਸਕਦੀ ਹੈ।