Jyotiraditya Scindia's mother News: ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੇ ਮਾਤਾ ਦਾ ਦਿਹਾਂਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਹ ਨਿਮੋਨੀਆ ਦੇ ਨਾਲ-ਨਾਲ ਸੇਪਸਿਸ ਤੋਂ ਵੀ ਪੀੜਤ ਸਨ।

Union Minister Jyotiraditya Scindia's mother Madhavi Raje Scindia dies

Jyotiraditya Scindia's mother News: ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਬੁੱਧਵਾਰ ਸਵੇਰੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਿਹਾਂਤ ਹੋ ਗਿਆ।

ਹਸਪਤਾਲ ਦੇ ਸੂਤਰਾਂ ਨੇ ਦਸਿਆ ਕਿ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁੱਝ ਦਿਨਾਂ ਤੋਂ ਵੈਂਟੀਲੇਟਰ 'ਤੇ ਸੀ। ਸੂਤਰਾਂ ਨੇ ਦਸਿਆ ਕਿ ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ 'ਚ ਇਲਾਜ ਚੱਲ ਰਿਹਾ ਸੀ। ਉਹ ਨਿਮੋਨੀਆ ਦੇ ਨਾਲ-ਨਾਲ ਸੇਪਸਿਸ ਤੋਂ ਵੀ ਪੀੜਤ ਸਨ।

ਮਾਧਵੀ ਰਾਜੇ ਮੂਲ ਰੂਪ ਤੋਂ ਨੇਪਾਲ ਦੀ ਰਹਿਣ ਵਾਲੇ ਸਨ। ਉਹ ਨੇਪਾਲ ਦੇ ਸ਼ਾਹੀ ਪਰਿਵਾਰ ਨਾਲ ਸਬੰਧਤ ਸਨ। ਉਨ੍ਹਾਂ ਦੇ ਦਾਦਾ ਜੁਧਾ ਸ਼ਮਸ਼ੇਰ ਬਹਾਦੁਰ ਨੇਪਾਲ ਦੇ ਪ੍ਰਧਾਨ ਮੰਤਰੀ ਸਨ। ਉਹ ਰਾਣਾ ਵੰਸ਼ ਦੇ ਮੁਖੀ ਵੀ ਸੀ। ਉਨ੍ਹਾਂ ਵਿਆਹ 1966 ਵਿਚ ਮਾਧਵਰਾਓ ਸਿੰਧੀਆ ਨਾਲ ਹੋਇਆ ਸੀ।

(For more Punjabi news apart from Union Minister Jyotiraditya Scindia's mother Madhavi Raje Scindia dies, stay tuned to Rozana Spokesman)