Manipur Encounter: ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਮਾਰੇ ਗਏ 10 ਅਤਿਵਾਦੀ, ਮੁਕਾਬਲਾ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲਾ ਅਜੇ ਵੀ ਜਾਰੀ ਹੈ।

Manipur Encounter

Manipur Encounter: ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਅਸਾਮ ਰਾਈਫਲਜ਼ ਨਾਲ ਹੋਏ ਮੁਕਾਬਲੇ ਵਿੱਚ ਘੱਟੋ-ਘੱਟ 10 ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲਾ ਅਜੇ ਵੀ ਜਾਰੀ ਹੈ।

ਫ਼ੌਜ ਦੀ ਪੂਰਬੀ ਕਮਾਂਡ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਭਾਰਤ-ਮਿਆਂਮਾਰ ਸਰਹੱਦ ਦੇ ਨੇੜੇ ਚੰਦੇਲ ਜ਼ਿਲ੍ਹੇ ਦੀ ਖੇਂਗਜੋਏ ਤਹਿਸੀਲ ਦੇ ਨਿਊ ਸਮਤਾਲ ਪਿੰਡ ਦੇ ਨੇੜੇ ਕੁਝ ਹਥਿਆਰਬੰਦ ਵਿਅਕਤੀਆਂ ਦੀ ਗਤੀਵਿਧੀ ਬਾਰੇ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ, ਸਪੀਅਰ ਕੋਰ ਦੇ ਅਧੀਨ ਅਸਾਮ ਰਾਈਫਲਜ਼ ਨੇ 14 ਮਈ ਨੂੰ ਇੱਕ ਆਪ੍ਰੇਸ਼ਨ ਸ਼ੁਰੂ ਕੀਤਾ।"

ਪੋਸਟ ਵਿੱਚ ਕਿਹਾ ਗਿਆ ਹੈ, "ਆਪ੍ਰੇਸ਼ਨ ਦੌਰਾਨ, ਸ਼ੱਕੀ ਅਤਿਵਾਦੀਆਂ ਨੇ ਫ਼ੌਜਾਂ 'ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਫ਼ੌਜਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਮੁਕਾਬਲੇ ਦੌਰਾਨ, 10 ਅਤਿਵਾਦੀ ਮਾਰੇ ਗਏ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।"

ਕੋਹਿਮਾ ਸਥਿਤ ਰੱਖਿਆ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ, "ਆਪਰੇਸ਼ਨ ਅਜੇ ਵੀ ਜਾਰੀ ਹੈ... ਅਤੇ ਵਿਸਤ੍ਰਿਤ ਜਾਣਕਾਰੀ ਇਸ ਦੇ ਖ਼ਤਮ ਹੋਣ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ।"