Jammu Kahmir Encounter: ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਮੁਕਾਬਲੇ ਵਿੱਚ ਮਾਰੇ 3 ਅਤਿਵਾਦੀ
ਪੁਲਿਸ ਅਨੁਸਾਰ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
3 terrorists killed in encounter in Jammu and Kashmir's Pulwama
Jammu Kahmir Encounter: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਅਤਿਵਾਦੀ ਮਾਰੇ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਦੇ ਨਾਦੇਰ ਤ੍ਰਾਲ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸਹੀ ਜਾਣਕਾਰੀ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਅਧਿਕਾਰੀ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਤਿੰਨ ਅਤਿਵਾਦੀ ਮਾਰੇ ਗਏ। ਅਤਿਵਾਦੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।