ਸੁਰੱਖਿਆ ਬਲਾਂ 'ਤੇ ਅਤਿਵਾਦੀਆਂ ਦਾ ਹਮਲਾ, ਪੰਜ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਹਿਰ ਦੇ ਕਾਕ ਸਰਾਏ ਇਲਾਕੇ ਵਿਚ ਵਾਹਨਾਂ ਦੀ ਜਾਂਚ ਕਰ ਰਹੇ ਸੁਰੱਖਿਆ ਬਲਾਂ ਦੇ ਦਲ 'ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਹਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ...

Army at Patrol

ਸ੍ਰੀਨਗਰ, ਸ਼ਹਿਰ ਦੇ ਕਾਕ ਸਰਾਏ ਇਲਾਕੇ ਵਿਚ ਵਾਹਨਾਂ ਦੀ ਜਾਂਚ ਕਰ ਰਹੇ ਸੁਰੱਖਿਆ ਬਲਾਂ ਦੇ ਦਲ 'ਤੇ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਇਸ ਹਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਪੰਜ ਜਣੇ ਜ਼ਖ਼ਮੀ ਹੋ ਗਏ ਹਨ। ਕਲ ਅਤਿਵਾਦੀ ਹਮਲੇ ਵਿਚ ਸੀਨੀਅਰ ਪੱਤਰਕਾਰ ਸ਼ੁਜਾਤ ਬੁਖ਼ਾਰੀ ਅਤੇ ਉਸ ਦੇ ਦੋ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। 

ਸੁਰੱਖਿਆ ਬਲਾਂ ਨੇ ਸ਼ਹਿਰ ਦੇ ਕਈ ਹਿੱਸਿਆਂ ਵਿਚ ਵਿਸ਼ੇਸ਼ ਜਾਂਚ ਚੌਕੀ ਬਣਾਈ ਹੈ। ਪੁਲਿਸ ਅਧਿਕਾਰੀ ਨੇ ਦਸਿਆ, 'ਕਾਕ ਸਰਾਏ ਵਿਚ ਜਾਂਚ ਦੌਰਾਨ ਅਤਿਵਾਦੀਆਂ ਨੇ ਪੁਲਿਸ 'ਤੇ ਗੋਲੀਆਂ ਚਲਾਈਆਂ। ਪੁਲਿਸ ਮੁਲਾਜ਼ਮਾਂ ਨੇ ਇਸ ਦਾ ਜਵਾਬ ਦਿਤਾ। ਉਨ੍ਹਾਂ ਦਸਿਆ ਕਿ ਦੋ ਪੁਲਿਸ ਮੁਲਾਜ਼ਮ ਅਤੇ ਤਿੰਨ ਨਾਗਰਿਕ ਇਸ ਗੋਲੀਬਾਰੀ ਵਿਚ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ। (ਏਜੰਸੀ)