ਰਾਹੁਲ ਗਾਂਧੀ ਇਕ ਹਫ਼ਤੇ ਲਈ ਲੰਡਨ ਦੌਰੇ ‘ਤੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਇਕ ਹਫ਼ਤੇ ਦੇ ਨਿੱਜੀ ਦੌਰ ‘ਤੇ ਲੰਡਨ ਚਲੇ ਗਏ ਹਨ। ਕਾਂਗਰਸੀ ਹਲਕਿਆਂ...

Rahul Gandhi

ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਇਕ ਹਫ਼ਤੇ ਦੇ ਨਿੱਜੀ ਦੌਰ ‘ਤੇ ਲੰਡਨ ਚਲੇ ਗਏ ਹਨ। ਕਾਂਗਰਸੀ ਹਲਕਿਆਂ ਵਿਚ ਦੱਸਿਆ ਜਾ ਰਿਹਾ ਹੈ ਕਿ ਜਿਸ ਦਿਨ ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲੇ ਨੇ ਇਹ ਬਿਆਨ ਦਿੱਤਾ ਹੈ ਕਿ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਹਨ ਤੇ ਰਹਿਣਗੇ, ਉਸੇ ਦਿਨ ਰਾਹੁਲ ਗਾਂਧੀ ਲੰਡਨ ਲਈ ਰਵਾਨਾ ਹੋ ਗਏ ਸਨ। ਕਾਂਗਰਸ ਹਲਕਿਆਂ ਨੇ ਦੱਸਿਆ ਕਿ ਰਾਹੁਲ ਦੇ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਅਪਣੇ ਸੰਸਦੀ ਖੇਤਰ ਵਾਇਨਾਡ ਦੇ ਦੌਰੇ ‘ਤੇ ਸੀ।

ਕਾਂਗਰਸੀ ਸੂਤਰਾਂ ਅਨੁਸਾਰ ਰਾਹੁਲ ਦੇ ਦੇਸ਼ ਪਰਤਣ ਤੋਂ ਬਾਅਦ ਹੀ ਪੂਰੀ ਤਰ੍ਹਾਂ ਕੌਮੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਸਥਿਤੀ ਸਾਫ਼ ਹੋ ਸਕਦੀ ਹੈ। ਦੇਸ਼ ਵਿਚ ਕਾਂਗਰਸ ਦੀਆਂ ਸੂਬਾ ਇਕਾਈਆਂ ਨੇ ਰਾਹੁਲ ਗਾਂਧੀ ਨੂੰ ਪ੍ਰਧਾਨਗੀ ਦੇ ਅਹੁਦੇ ‘ਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਨੇ ਬੀਤੇ ਦਿਨੀਂ ਦਿੱਲੀ ਵਿਚ ਰਹਿ ਕੇ ਰਾਹੁਲ ਨਲਾ ਮੁਲਾਕਾਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਸ ਵਿਚ ਸਫ਼ਲ ਨਹੀਂ ਸਕੀ। ਹੁਣ ਜਦੋਂ ਸੰਸਦ ਦਾ ਸੈਸ਼ਨ 17 ਜੂਨ ਨੂੰ ਸ਼ੁਰੂ ਹੋ ਜਾਵੇਗਾ।

ਇਸ ਲਈ ਕਿਹਾ ਜਾ ਰਿਹਾ ਹੈ ਕਿ ਪਾਰਟੀ ਨੇ ਉਸ ਤੋਂ ਪਹਿਹਾਲੰ ਅਪਣੇ ਨੇਤਾ ਦੀ ਚੋਣ ਵੀ ਕਰਨੀ ਹੈ। ਰਾਹੁਲ ਦੀ ਵਾਪਸੀ ਜਾਂ ਉਨ੍ਹਾਂ ਦੀ ਸਹਿਮੀਤ ਲੈ ਕੇ ਲੋਕ ਸਭਾ ਵਿਚ ਨਾਤੇ ਅਹੁਦੇ ਦੀ ਚੋਣ ਕੀਤੀ ਜਾ ਸਕਦੀ ਹੈ। ਕਾਂਗਰਸੀ ਹਲਕਿਆਂ ਨੇ ਦੱਸਿਆ ਕਿ ਰਾਹੁਲ ਲੰਡਨ ਨਿੱਜੀ ਦੌਰ ‘ਤੇ ਗਏ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਸ ਵਾਰ ਸੰਸਦ ਸੈਸ਼ਨ ਸ਼ੁਰੂ ਹੋ ਜਾਣ ਤੋਂ ਬਾਅਦ ਉਨ੍ਹਾਂ ਲਈ ਵਿਦੇਸ਼ ਜਾਣਾ ਸੰਭਵ ਨਹੀਂ ਹੋ ਸਕੇਗਾ। ਇਸ ਲਈ ਉਹ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਇਕ ਹਫ਼ਤਾ ਪਹਿਲਾਂ ਹੀ ਲੰਡਨ ਦੇ ਦੌਰੇ ‘ਤੇ ਰਵਾਨਾ ਹੋ ਗਏ।