ਭਾਰਤੀ ਅਧਿਕਾਰੀਆਂ ਦੇ ਲਾਪਤਾ ਹੋਣ ਬਾਅਦ ਭਾਰਤ ਵਲੋਂ ਪਾਕਿਸਤਾਨੀ ਅਧਿਕਾਰੀ ਤਲਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧਣ ਦਾ ਖ਼ਦਸ਼ਾ

High Commission

ਨਵੀਂ ਦਿੱਲੀ : ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਦੇ ਲਾਪਤਾ ਹੋਣ ਤੋਂ ਬਾਅਦ ਭਾਰਤ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨ ਦੇ ਇੰਚਾਰਜ ਅਧਿਕਾਰੀ ਨੂੰ ਤਲਬ ਕੀਤਾ ਹੈ।। ਇਹੀ ਨਹੀਂ ਭਾਰਤ ਨੇ ਪਾਕਿਸਤਾਨ ਵਿਦੇਸ਼ ਮੰਤਰਾਲਾ ਦੇ ਸਾਹਮਣੇ ਵੀ ਇਸ ਮਾਮਲੇ ਨੂੰ ਚੁੱਕਿਆ ਹੈ। ਭਾਰਤੀ ਹਾਈ ਕਮਿਸ਼ਨ ਦੇ ਇਹ ਅਧਿਕਾਰੀ ਸਵੇਰੇ ਅਧਿਕਾਰਕ ਡਿਊਟੀ 'ਤੇ ਜਾਣ ਲਈ ਨਿਕਲੇ ਸਨ ਪਰ ਦਫ਼ਤਰ ਨਹੀਂ ਪਹੁੰਚੇ।

ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਦੋ ਪਾਕਿਸਤਾਨੀ ਅਧਿਕਾਰੀ ਦਿੱਲੀ ਵਿਚ ਜਾਸੂਸੀ ਕਰਨ ਦੀ ਕੋਸ਼ਿਸ਼ ਕਰਦਿਆਂ ਰੰਗੇ ਹੱਥੀਂ ਫੜੇ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਛੱਡ ਜਾਣ ਲਈ ਕਿਹਾ ਗਿਆ। ਇਨ੍ਹਾਂ ਦੋ ਪਾਕਿਸਤਾਨੀ ਅਧਿਕਾਰੀਆਂ ਨੂੰ ਭਾਰਤੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਜਾਸੂਸੀ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਵਿਚਲੇ ਭਾਰਤੀ ਦੂਤਾਘਰ ਦੇ ਕਾਰਜਕਾਰੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਇਕ ਪਾਕਿਸਤਾਨੀ ਖੁਫ਼ੀਆ ਏਜੰਸੀ ਦੇ ਇਕ ਮੈਂਬਰ ਨੇ ਮੋਟਰਸਾਈਕਲ ਰਾਹੀਂ ਪਿਛਾ ਵੀ ਕੀਤਾ ਸੀ। ਇੰਨਾ ਹੀ ਨਹੀਂ, ਖੁਫੀਆ ਏਜੰਸੀ ਨੇ ਗੌਰਵ ਆਹਲੂਵਾਲੀਆ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਨ੍ਹਾਂ ਦੀ ਨਿਗਰਾਨੀ ਕਰਨ ਲਈ ਉਸ ਦੀ ਰਿਹਾਇਸ਼ ਦੇ ਬਾਹਰ ਕਾਰਾਂ ਅਤੇ ਸਾਈਕਲ ਤੈਨਾਤ ਕੀਤੇ ਸਨ।

ਇਸ ਦੌਰਾਨ ਮਾਰਚ ਮਹੀਨੇ ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨ ਨੇ ਇਸਲਾਮਾਬਾਦ 'ਚ ਵਿਦੇਸ਼ ਮੰਤਰਾਲ ਨੂੰ ਸਖ਼ਤ ਵਿਰੋਧ ਪੱਤਰ ਭੇਜ ਕੇ ਪਾਕਿਸਤਾਨੀ ਅਧਿਕਾਰੀਆਂ ਦੁਆਰਾ ਉਨ੍ਹਾਂ ਦੇ ਸਟਾਫ਼ ਨੂੰ ਤੰਗ ਪ੍ਰੇਸ਼ਾਨ ਕਰਨ ਖਿਲਾਫ਼ ਆਵਾਜ਼ ਵੀ ਉਠਾਈ ਸੀ।

ਪਾਕਿਸਤਾਨ ਅੰਦਰ ਜਿਸ ਤਰ੍ਹਾਂ ਭਾਰਤੀ ਅਧਿਕਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਅਤੇ ਹੁਣ ਅਧਿਕਾਰੀਆਂ ਦੇ ਲਾਪਤਾ ਹੋਣ ਦੀ ਘਟਨਾ ਵਾਪਰੀ ਹੈ, ਉਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਅਧਿਕਾਰੀਆਂ ਦੀ ਗੁੰਮਸ਼ੁਦਗੀ ਤੋਂ ਬਾਅਦ ਭਾਰਤ ਵਲੋਂ ਘਟਨਾ 'ਤੇ ਰੱਖੀ ਜਾ ਰਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।