ਦਿੱਲੀ ਵਿਚ ਤਾਲਾਬੰਦੀ ਦੀ ਵਾਪਸੀ ਨਹੀਂ!

ਏਜੰਸੀ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਨੇ ਕੀਤਾ ਐਲਾਨ

Kejriwal

ਨਵੀਂ ਦਿੱਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਵਿਚ ਤਾਲਾਬੰਦੀ ਲਾਗੂ ਕਰਨ ਬਾਰੇ ਵੱਡਾ ਬਿਆਨ ਦਿਤਾ ਹੈ। ਕੇਜਰੀਵਾਲ ਨੇ ਇਸ ਸਬੰਧੀ ਕਿਹਾ ਹੈ ਕਿ ਇਕ ਵਾਰ ਫਿਰ ਤੋਂ ਦਿੱਲੀ ਵਿਚ ਤਾਲਾਬੰਦੀ ਲਾਗੂ ਕਰਨ ਬਾਰੇ ਬਹੁਤ ਸਾਰੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।

ਮੀਡੀਆ ਅਤੇ ਸੋਸ਼ਲ ਮੀਡੀਆ ਵਿਚ ਇਹ ਖ਼ਬਰ ਆਈ ਹੈ ਕਿ ਦਿੱਲੀ ਸਰਕਾਰ ਇਕ ਵਾਰ ਫਿਰ ਰਾਜਧਾਨੀ ਵਿਚ ਤਾਲਾਬੰਦੀ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ ਪਰ ਮੈਂ ਸਾਰਿਆਂ ਨੂੰ ਦਸਣਾ ਚਾਹੁੰਦਾ ਹਾਂ ਕਿ ਦਿੱਲੀ ਸਰਕਾਰ ਅਜਿਹੀ ਕੋਈ ਯੋਜਨਾ ਨਹੀਂ ਬਣਾ ਰਹੀ ਹੈ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਇਕ ਉਚ ਪੱਧਰੀ ਬੈਠਕ ਤੋਂ ਬਾਅਦ ਕੇਜਰੀਵਾਲ ਨੇ ਇਸ ਦਾ ਐਲਾਨ ਸੋਸ਼ਲ ਮੀਡੀਆ ਰਾਹੀਂ ਕੀਤੀ।

ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਵਿਚ ਪਿਛਲੇ ਦਿਨਾਂ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਇਸ ਲਈ ਤਾਲਾਬੰਦੀ ਬਾਰੇ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ 'ਤੇ ਚਰਚਾ ਰਹੀ।

ਕੇਂਦਰੀ ਗ੍ਰਹਿ ਮੰਤਰੀ ਨਾਲ ਵਿਸ਼ੇਸ਼ ਤੌਰ 'ਤੇ ਦਿੱਲੀ ਸਰਕਾਰ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀ ਬੈਠਕ ਤੋਂ ਬਾਅਦ ਅਜਿਹੀਆਂ ਚਰਚਾਵਾਂ ਆਮ ਸੀ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਟਵਿੱਟਰ ਦੇ ਜ਼ਰੀਏ ਦਿੱਲੀ ਵਾਸੀਆਂ ਦੇ ਸਾਹਮਣੇ ਤਾਲਾਬੰਦੀ ਬਾਰੇ ਸਥਿਤੀ ਸਪੱਸ਼ਟ ਕੀਤੀ ਹੈ। ਮੁੱਖ ਮੰਤਰੀ ਨੇ ਇਕ ਵਾਰ ਫਿਰ ਤਾਲਾਬੰਦੀ ਦੀ ਗੱਲ ਨੂੰ ਰੱਦ ਕਰ ਦਿਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।