ਮਹਾਰਾਸ਼ਟਰ ਦੇ ਕਾਂਗਰਸੀ ਨੇਤਾ ਨੇ ਕੀਤੀ PM ਮੋਦੀ ਵਿਰੁੱਧ ਇਤਰਾਜ਼ਯੋਗ ਟਿੱਪਣੀ, FIR ਦਰਜ
ਸ਼ੇਖ ਹੁਸੈਨ ਨੂੰ 48 ਘੰਟੇ ਅੰਦਰ ਗ੍ਰਿਫ਼ਤਾਰ ਕਰਨ ਦੀ BJP ਨੇ ਕੀਤੀ ਮੰਗ
ਸ਼ੇਖ ਹੁਸੈਨ ਨੂੰ 48 ਘੰਟੇ ਅੰਦਰ ਗ੍ਰਿਫ਼ਤਾਰ ਕਰਨ ਦੀ BJP ਨੇ ਕੀਤੀ ਮੰਗ
ਮਹਾਰਾਸ਼ਟਰ : ਕਾਂਗਰਸ ਨੇਤਾ ਸ਼ੇਖ ਹੁਸੈਨ ਦੇ ਖਿਲਾਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਲਈ ਐਫਆਈਆਰ ਦਰਜ ਕੀਤੀ ਗਈ ਹੈ। ਭਾਜਪਾ ਨੇ ਸ਼ੇਖ ਹੁਸੈਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਪੁਲਿਸ ਨੇ ਐਫ.ਆਈ.ਆਰ.
ਹੁਸੈਨ ਦੇ ਖਿਲਾਫ ਬੀਤੀ ਰਾਤ ਨਾਗਪੁਰ ਦੇ ਗਿੱਟੀਖਾਦਨ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 294 (ਅਸ਼ਲੀਲ ਹਰਕਤਾਂ ਅਤੇ ਗੀਤ) ਅਤੇ 504 ਆਈਪੀਸੀ (ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਅਪਮਾਨ) ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਭਾਜਪਾ ਆਗੂਆਂ ਨੇ ਹੁਸੈਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ 24 ਘੰਟਿਆਂ ਅੰਦਰ ਹੁਸੈਨ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ। ਸ਼ਿਕਾਇਤ ਦਰਜ ਕਰਵਾਉਣ ਵਾਲੇ ਭਾਜਪਾ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਨੇਤਾ ਹੁਸੈਨ ਨੂੰ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਹੁਸੈਨ ਪ੍ਰਧਾਨ ਮੰਤਰੀ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਕੇ ਨੀਵੇਂ ਪੱਧਰ 'ਤੇ ਪਹੁੰਚ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ ਕਾਂਗਰਸ ਨੇਤਾ ਹੁਸੈਨ ਅਤੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ 13 ਜੂਨ ਨੂੰ ਇੱਕ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ ਅਤੇ ਪੀਐਮ ਮੋਦੀ ਵਿਰੁੱਧ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਈਡੀ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਖ਼ਿਲਾਫ਼ ਨਾਗਪੁਰ ਵਿੱਚ ਈਡੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਮਹਾਰਾਸ਼ਟਰ ਦੇ ਵਿਦਰਭ 'ਚ ਸੋਮਵਾਰ ਨੂੰ ਕਈ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਨੈਸ਼ਨਲ ਹੈਰਾਲਡ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰਨ ਲਈ ਪੀਐਮ ਮੋਦੀ ਅਤੇ ਈਡੀ ਦੀ ਆਲੋਚਨਾ ਕੀਤੀ। ਰਾਜ ਮੰਤਰੀ ਨਿਤਿਨ ਰਾਉਤ ਅਤੇ ਵਿਜੇ ਵਡੇਟੀਵਾਰ ਨੂੰ ਨਾਗਪੁਰ ਪੁਲਿਸ ਦੁਆਰਾ ਹਮਲਾਵਰ ਪ੍ਰਦਰਸ਼ਨ ਦੇ ਜਵਾਬ ਵਿੱਚ ਹੋਰ ਕਾਂਗਰਸੀ ਵਰਕਰਾਂ ਦੇ ਨਾਲ ਹਿਰਾਸਤ ਵਿੱਚ ਲਿਆ ਗਿਆ ਸੀ।