ਨਾਬਾਲਗ ਜਿਨਸੀ ਸ਼ੋਸ਼ਣ ਮਾਮਲਾ : ਬ੍ਰਿਜ ਭੂਸ਼ਣ ਨੂੰ ਦਿੱਲੀ ਪੁਲਿਸ ਨੇ ਦਿਤੀ ਕਲੀਨ ਚਿੱਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਦਾਲਤ 'ਚ ਕਲੋਜ਼ਰ ਰਿਪੋਰਟ ਦਾਇਰ, ਕਿਹਾ- ਕੋਈ ਸਬੂਤ ਨਹੀਂ ਮਿਲਿਆ

photo

 

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਵੀਰਵਾਰ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਿਰੁਧ ਦੋ ਅਦਾਲਤਾਂ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। 6 ਪਹਿਲਵਾਨਾਂ 'ਤੇ ਦੋਸ਼ਾਂ ਨੂੰ ਲੈ ਕੇ ਰੌਸ ਐਵੇਨਿਊ ਕੋਰਟ 'ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਦੂਜੇ ਪਾਸੇ ਇੱਕ ਹੋਰ ਨਾਬਾਲਗ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਪਟਿਆਲਾ ਹਾਊਸ ਕੋਰਟ ਵਿਚ 550 ਪੰਨਿਆਂ ਦੀ ਕਲੋਜ਼ਰ ਰਿਪੋਰਟ ਦਾਇਰ ਕੀਤੀ ਗਈ ਹੈ। ਬ੍ਰਿਜ ਭੂਸ਼ਣ ਨੂੰ ਇਸ ਮਾਮਲੇ ਵਿਚ ਕਲੀਨ ਚਿੱਟ ਮਿਲ ਗਈ ਹੈ। ਚਾਰਜਸ਼ੀਟ ਵਿਚ ਸਹਾਇਕ ਸਕੱਤਰ ਵਿਨੋਦ ਤੋਮਰ ਦਾ ਨਾਮ ਵੀ ਹੈ।

ਦਰਅਸਲ, 7 ਮਹਿਲਾ ਪਹਿਲਵਾਨਾਂ ਨੇ 21 ਅਪ੍ਰੈਲ ਨੂੰ ਬ੍ਰਿਜ ਭੂਸ਼ਣ ਵਿਰੁੱਧ ਦਿੱਲੀ ਪੁਲਿਸ ਕੋਲ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ਵਿਚ ਦਿੱਲੀ ਪੁਲਿਸ ਨੇ 28 ਅਪ੍ਰੈਲ ਨੂੰ ਦੋ ਮਾਮਲੇ ਦਰਜ ਕੀਤੇ ਸਨ। ਪਹਿਲਾ ਮਾਮਲਾ 6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ 'ਤੇ ਸੀ, ਜਦਕਿ ਇਕ ਮਾਮਲਾ ਨਾਬਾਲਗ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ।

ਨਾਬਾਲਗ ਪਹਿਲਵਾਨ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ 'ਚ ਕਿਹਾ, 'ਜਾਂਚ 'ਚ ਜਿਨਸੀ ਸ਼ੋਸ਼ਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਲਈ ਅਸੀਂ ਇਸ ਕੇਸ ਨੂੰ ਬੰਦ ਕਰ ਰਹੇ ਹਾਂ। ਦਿੱਲੀ ਪੁਲਿਸ ਦੀ ਤਰਜਮਾਨ ਸੁਮਨ ਨਲਵਾ ਨੇ ਕਿਹਾ ਕਿ POCSO ਮਾਮਲੇ ਵਿੱਚ ਅਸੀਂ ਅਦਾਲਤ ਨੂੰ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਰੱਦ ਕਰਨ ਦੀ ਅਪੀਲ ਕੀਤੀ ਹੈ।