ਮੱਧ ਪ੍ਰਦੇਸ਼ 'ਚ ਡੀਜ਼ਲ ਚੋਰੀ ਦੇ ਸ਼ੱਕ 'ਚ ਆਦਿਵਾਸੀਆਂ ਨੂੰ ਨੰਗਾ ਕਰਕੇ ਕੁੱਟਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਇਕ ਆਦਿਵਾਸੀ ਟਰੱਕ ਡਰਾਈਵਰ ਅਤੇ ਉਸ ਦੇ ਦੋ ਦੋਸਤਾਂ ਨੂੰ ਨੰਗਾ ਕਰ ਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

Tribals Stripped Naked Beaten in Madhya Pradesh

ਨਵੀਂ ਦਿੱਲੀ : ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਇਕ ਆਦਿਵਾਸੀ ਟਰੱਕ ਡਰਾਈਵਰ ਅਤੇ ਉਸ ਦੇ ਦੋ ਦੋਸਤਾਂ ਨੂੰ ਨੰਗਾ ਕਰ ਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ 11 ਜੁਲਾਈ ਦੀ ਹੈ। ਉਸ ਸਮੇਂ ਪੁਲਿਸ ਨੇ ਇਸ ਮਾਮਲੇ ਵਿਚ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ ਸੀ ਪਰ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿਚ ਆਈ ਅਤੇ ਦੋ ਲੋਕਾਂ ਦੇ ਵਿਰੁਧ ਮਾਮਲਾ ਦਰਜ ਕੀਤਾ ਗਿਆ।