ਨਵੀਂ ਦਿੱਲੀ: ਕਾਂਗਰਸ ਪਾਰਟੀ ਵਿਚ ਵੱਡੀਆਂ ਤਬਦੀਲੀਆਂ ਬਾਰੇ ਕਿਆਸ ਲਗਾਏ ਜਾ ਰਹੇ ਹਨ। ਕਾਂਗਰਸ ਦੇ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਕਮਲਨਾਥ ਨਾਲ ਪਾਰਟੀ ਵਿਚ ਬਦਲਾਅ ਕਰਨ ਬਾਰੇ ਕਾਂਗਰਸ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਇਕ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਵੀ ਮੌਜੂਦ ਹੈ। ਸੂਤਰਾਂ ਅਨੁਸਾਰ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਕਾਂਗਰਸ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਕਮਲਨਾਥ ਦਾ ਨਾਮ ਕਾਂਗਰਸ ਪ੍ਰਧਾਨ ਦੀ ਚੋਣ ਵਿਚ ਸਭ ਤੋਂ ਅੱਗੇ ਹੈ।
ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਬਾਅਦ ਹੋਵੇਗੀ। ਸੋਨੀਆ ਗਾਂਧੀ ਦੀ ਵਿਗੜਦੀ ਸਿਹਤ ਕਾਰਨ ਨਵੇਂ ਪ੍ਰਧਾਨ ਦੀ ਭਾਲ ਕੀਤੀ ਜਾ ਰਹੀ ਹੈ। ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪਿਛਲੇ ਕੁਝ ਸਮੇਂ ਤੋਂ ਜਨਤਕ ਥਾਵਾਂ 'ਤੇ ਜ਼ਿਆਦਾ ਸਰਗਰਮ ਨਹੀਂ ਹਨ। ਉਹਨਾਂ ਨੇ ਹਾਲ ਹੀ ਵਿੱਚ ਪੰਜ ਰਾਜਾਂ - ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਨਹੀਂ ਕੀਤਾ।