ਗੁਰੂ ਕੀ ਨਗਰੀ ਅੰਮ੍ਰਿਤਸਰ 'ਚ ਮੁੱਖ ਮੰਤਰੀ ਕੈਪਟਨ ਨੇ ਲਹਿਰਾਇਆ ਤਿਰੰਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਵਿਚ ਗੈਂਗਸਟਰਾਂ ਦਾ ਹੋਵੇਗਾ ਖ਼ਾਤਮਾ

In Guru Ki Nagri Amritsar, the Chief Minister hoisted the tricolor

 

ਅੰਮ੍ਰਿਤਸਰ - ਅੱਜ ਪੂਰੇ ਦੇਸ਼ ’ਚ ਅੱਜ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਗੁਰੂ ਕੀ ਨਗਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਦਾ ਨਿਰੀਖਣ ਕੀਤਾ।

 

 

ਇਸ ਮੌਕੇ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਕਾਲੇਪਾਣੀ ਦੇ ਸ਼ਹੀਦਾਂ ਦੀ ਯਾਦ 'ਚ ਪੰਜਾਬ ਵਿਚ ਯਾਦਗਾਰ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰਾਂ ਦਾ ਖ਼ਾਤਮਾ ਹੋਵੇਗਾ। 

 

ਆਜ਼ਾਦੀ ਦਿਹਾੜੇ ਦੇ ਇਸ ਮੌਕੇ ਡੀ.ਜੀ.ਪੀ. ਦਿਨਕਰ ਗੁਪਤਾ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ, ਡਾ. ਸੁਖਚੈਨ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਹਨ।
 ਦੱਸ ਦੇਈਏ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਹੋ ਰਹੇ ਸਮਾਗਮ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।