ਆਜ਼ਾਦੀ ਦਿਹਾੜੇ ਵਾਲੇ ਦਿਨ ਇੰਦੌਰ ਤੋਂ ਆਈ ਵੱਡੀ ਖ਼ਬਰ, ਹੋਇਆ ਬੰਬ ਧਮਾਕਾ, 2 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੌਕੇ 'ਤੇ ਪਹੁੰਚੀ ਭਾਰੀ ਪੁਲਿਸ ਫੋਰਸ

photo

 

ਇੰਦੌਰ: ਮੱਧ ਪ੍ਰਦੇਸ਼ ਦੇ ਇੰਦੌਰ 'ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਬੰਬ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ 'ਚ 2 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 15 ਤੋਂ ਜ਼ਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ 'ਤੇ ਤਣਾਅ ਦੇ ਮੱਦੇਨਜ਼ਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਇੰਦੌਰ ਦੇ ਬਡਗੌਂਡ ਥਾਣਾ ਖੇਤਰ ਦੇ ਬੇਰਛਾ ਇਲਾਕੇ ਦੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

 

ਪ੍ਰਾਪਤ ਜਾਣਕਾਰੀ ਅਨੁਸਾਰ ਬਡਗੌਂਡ ਥਾਣਾ ਖੇਤਰ ਦੇ ਪਿੰਡ ਬੇਰਚਾ ਵਿੱਚ ਦੋ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਉਸੇ ਸਮੇਂ ਇਕ ਨੌਜਵਾਨ ਬੰਬ ਲੈ ਕੇ ਮੌਕੇ 'ਤੇ ਪਹੁੰਚ ਗਿਆ। ਦੱਸਿਆ ਗਿਆ ਹੈ ਕਿ ਉਥੇ 15 ਅਗਸਤ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਪਿੰਡ ਵਾਸੀਆਂ ਦੀ ਭੀੜ ਵੀ ਇਕੱਠੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਭੀੜ ਦੇ ਵਿਚਕਾਰ ਪਹੁੰਚ ਗਿਆ ਅਤੇ ਉੱਥੇ ਬੰਬ ਨੂੰ  ਚਲਾ ਦਿੱਤਾ।

 

ਮੀਡੀਆ ਰਿਪੋਰਟਾਂ ਮੁਤਾਬਕ, ਜਿਸ ਬੰਬ  ਨਾਲ ਧਮਾਕਾ ਕੀਤੀ ਗਿਆ  ਹੈ ਉਸ ਨੂੰ ਫੌਜ ਦੀ ਫਾਇਰਿੰਗ ਰੇਂਜ 'ਚ ਛੱਡਿਆ ਜਾਣ ਵਾਲਾ ਦੱਸਿਆ ਜਾ ਰਿਹਾ ਹੈ। ਧਮਾਕਾ ਇੰਨਾ ਜ਼ਬਰਦਸਤ ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਪਿੰਡਾਂ 'ਚ ਵੀ ਦਹਿਸ਼ਤ ਫੈਲ ਗਈ। ਘਟਨਾ ਦੌਰਾਨ ਬੰਬ ਨਾਲ ਧਮਾਕਾ ਕਰਨ ਵਾਲਾ ਨੌਜਵਾਨ ਵੀ ਉਸ ਦੀ ਲਪੇਟ 'ਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ।