ਹਿਮਾਚਲ 'ਚ ਭਾਰੀ ਮੀਂਹ ਨੇ ਮਚਾਈ, ਹੁਣ ਤੱਕ 53 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

photo

 

ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੂਬੇ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਬੱਦਲ ਫਟਣ ਅਤੇ ਮਕਾਨ ਢਹਿਣ ਵਰਗੀਆਂ ਘਟਨਾਵਾਂ 'ਚ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਸ਼ਿਮਲਾ ਦੇ ਸ਼ਿਵ ਮੰਦਰ ਤੋਂ ਮੰਗਲਵਾਰ ਨੂੰ ਦੋ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਸ ਨਾਲ ਸਮਰ ਹਿੱਲ ਅਤੇ ਫਾਗਲੀ ਵਿਚ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਭਾਰੀ ਮੀਂਹ ਤੋਂ ਰਾਹਤ ਨਹੀਂ ਮਿਲੇਗੀ। ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ 

ਅਧਿਕਾਰੀਆਂ ਨੇ ਦਸਿਆ ਕਿ ਸ਼ਿਮਲਾ ਦੇ ਸਮਰਹਿੱਲ ਅਤੇ ਫਾਗਲੀ 'ਚ ਅਜੇ ਵੀ 10 ਤੋਂ ਜ਼ਿਆਦਾ ਲੋਕਾਂ ਦਾ ਮਲਬਾ ਦੱਬਿਆ ਹੋਇਆ ਹੈ। ਦਫ਼ਨ ਹੋਣ ਦੀ ਸੰਭਾਵਨਾ ਹੈ। ਸ਼ਿਮਲਾ ਦੇ ਡਿਪਟੀ ਕਮਿਸ਼ਨਰ ਆਦਿਤਿਆ ਨੇਗੀ ਨੇ ਦਸਿਆ ਕਿ ਭਾਰੀ ਮੀਂਹ ਕਾਰਨ ਸੋਮਵਾਰ ਰਾਤ ਬਚਾਅ ਕਾਰਜ ਮੁਲਤਵੀ ਕਰ ਦਿਤਾ ਗਿਆ। ਇਸ ਨੂੰ ਫਿਰ ਤੋਂ ਸ਼ੁਰੂ ਕਰ ਦਿਤਾ ਗਿਆ ਹੈ। 

ਇਹ ਵੀ ਪੜ੍ਹੋ: ਮੁਹਾਲੀ 'ਚ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ, ਕੋਲਡ ਡਰਿੰਕ 'ਚ ਦਿਤਾ ਨਸ਼ਾ 

ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਪੁਲਿਸ ਦੇ ਨਾਲ-ਨਾਲ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਸ਼ਿਮਲਾ ਦੇ ਸਮਰਹਿਲ ਅਤੇ ਫਾਗਲੀ ਵਿਚ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ। ਫੌਜ ਨੇ ਮੰਗਲਵਾਰ ਸਵੇਰੇ ਕਰੀਬ 6 ਵਜੇ ਸਮਰਹਿਲ 'ਚ ਬਚਾਅ ਕਾਰਜ ਮੁੜ ਸ਼ੁਰੂ ਕੀਤਾ।